ਕੈਨੇਡਾ ‘ਤੋਂ ਮੁੜ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। 11 ਜਨਵਰੀ ਨੂੰ ਸਟੱਡੀ ਵੀਜ਼ੇ ’ਤੇ ਕੈਨੇਡੀਅਨ ਪ੍ਰੋਵਿਨਸ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ‘ਚ ਗਏ ਨੌਜਵਾਨ ਦੀ ਮੌਤ ਹੋ ਗਈ ਹੈ। 19 ਸਾਲਾਂ ਨੌਜਵਾਨ ਗੁਰਜੋਤ ਸਿੰਘ ਪੰਜਾਬ ਦੇ ਬੁਢਲਾਡਾ ਨੇੜੇ ਦੇ ਪਿੰਡ ਬਖਸੀਵਾਲਾ ਦਾ ਵਾਸੀ ਸੀ। ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਗੁਰਜੋਤ 26 ਦਿਨਾਂ ਪਹਿਲਾਂ ਹੀ ਕੈਨੇਡਾ ਗਿਆ ਸੀ।
ਜਾਣਕਾਰੀ ਅਨੁਸਾਰ ਬੁਢਲਾਡਾ ਨੇੜੇ ਦੇ ਪਿੰਡ ਬਖਸੀਵਾਲਾ ਦੇ ਕਿਸਾਨ ਪਰਿਵਾਰ ਨੇ ਆਪਣੇ ਇਕਲੌਤੇ ਪੁੱਤਰ ਗੁਰਜੋਤ ਸਿੰਘ ਨੂੰ ਪੜਾਈ ਲਈ ਕੈਨੇਡਾ ਭੇਜਿਆ ਸੀ। ਕੈਨੇਡਾ ਦੀ ਧਰਤੀ ’ਤੇ ਪੈਰ ਰੱਖਣ ਵਾਲੇ ਨੌਜਵਾਨ ਦੀ 26 ਦਿਨਾਂ ਬਾਅਦ ਹੀ ਦਿਲ ਦੀ ਧੜਕਣ ਰੁਕਣ ਕਾਰਨ ਮੌਤ ਹੋ ਗਈ। ਇਕਲੌਤੇ ਪੁੱਤਰ ਦੇ ਮੌਤ ਕਾਰਨ ਪਰਿਵਾਰ ਦੇ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।
ਇਹ ਵੀ ਪੜ੍ਹੋ : RBI ਨੇ ਲਗਾਤਾਰ 6ਵੀਂ ਵਾਰ ਵਧਾਇਆ ਰੇਪੋ ਰੇਟ, ਵਧੇਗੀ ਹੋਮ ਲੋਨ ਦੀ EMI, ਹੋਰ Loan ਵੀ ਹੋਣਗੇ ਮਹਿੰਗੇ
ਇਸ ਦੁਖਦਾਇਕ ਘਟਨਾ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਇਸ ਘਟਨਾ ‘ਤੋਂ ਬਾਅਦ ਸਮੂਹ ਪਿੰਡ ਵਾਸੀਆਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰਜੋਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਪਹੁੰਚਾਉਣ ਲਈ ਉਨ੍ਹਾਂ ਦੀ ਮਦਦ ਕਰਨ।
ਵੀਡੀਓ ਲਈ ਕਲਿੱਕ ਕਰੋ -: