Aam Aadmi Party : ਬੀਤੇ ਦਿਨੀਂ ਰਾਜ ਸਭਾ ‘ਚ ਖੇਤੀ ਬਿੱਲਾਂ ਨੂੰ ਪਾਸ ਕਰ ਦਿੱਤਾ ਗਿਆ। ਹੁਣ ਸਿਰਫ ਰਾਸ਼ਟਰਪਤੀ ਦੇ ਹਸਤਾਖਰ ਤੋਂ ਬਾਅਦ ਇਹ ਬਿੱਲ ਕਾਨੂੰਨ ‘ਚ ਤਬਦੀਲ ਹੋ ਜਾਣਗੇ। ਇਸ ਲਈ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਰਾਜਪਾਲ ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਇਨ੍ਹਾਂ ਬਿੱਲਾਂ ‘ਤੇ ਦੁਬਾਰਾ ਵਿਚਾਰ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਅੱਜ ਸ਼ਾਮ 4 ਵਜੇ ਪੰਜਾਬ ਦੇ ਰਾਜਪਾਲ ਨੂੰ ਆਮ ਆਦਮੀ ਪਾਰਟੀ ਦਾ ਵਫਦ ਗੱਲਬਾਤ ਕਰੇਗਾ ਜਿਸ ‘ਚ ਉਹ ਰਾਸ਼ਟਰਪਤੀ ਦੇ ਨਾਂ ਪੱਤਰ ਲਿਖਣਗੇ ਤਾਂ ਕਿ ਉਹ ਬਿੱਲ ਰੱਦ ਕਰਕੇ ਵਾਪਸ ਭੇਜੇ ਜਾਣ। AAP ਦਾ ਕਹਿਣਾ ਹੈ ਕਿ ਇਹ ਖੇਤੀ ਬਿੱਲ ਕਿਸਾਨਾਂ ਦੇ ਹਿੱਤ ‘ਚ ਨਹੀਂ ਹਨ। ਇਸ ਨਾਲ ਛੋਟੇ ਕਿਸਾਨਾਂ ਬਰਬਾਦ ਹੋ ਜਾਣਗੇ।
ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਵੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਚਿੱਠੀ ਲਿਖੀ ਸੀ ਤੇ ਅੱਜ ਸ਼ਾਮ ਨੂੰ 4.30 ਵਜੇ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ SAD ਨੇਤਾ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਅਤੇ ਇਨ੍ਹਾਂ ਬਿੱਲਾਂ ‘ਤੇ ਦੁਬਾਰਾ ਵਿਚਾਰ ਕਰਨ ਦੀ ਅਪੀਲ ਕਰਨਗੇ ਤਾਂ ਜੋ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖਿਆ ਜਾ ਸਕੇ।