AAP leader Aman : ਤੇਲ ਵਿਚ ਲਗਾਤਾਰ ਹੋ ਰਹੇ ਵਾਧੇ ਦਾ ਆਮ ਆਦਮੀ ਪਾਰਟੀ ਵਲੋਂ ਕੇਂਦਰ ਦੀ ਮੋਦੀ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਰਕਾਰ ‘ਤੇ ਜਨਤਾ ਦੀ ਅੰਨ੍ਹੀ ਲੁੱਟ ਵਰਗੇ ਗੰਭੀਰ ਦੋਸ਼ ਲਗਾਏ ਹਨ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਅੰਕੜਿਆਂ ਮੁਤਾਬਕ ਮੋਦੀ ਸਰਕਾਰ ਨੂੰ ਸਵਾਲ ਪੁੱਛਦਿਆਂ ਕਿਹਾ ਕਿ ਅੱਜ ਜਦੋਂ ਕੋਰੋਨਾ ਕਾਲ ਵਿਚ ਪਹਿਲਾਂ ਹੀ ਲੋਕ ਆਰਥਿਕ ਸੰਕਟ ਨਾਲ ਜੂਝ ਰਹੇ ਹਨ ਤਾਂ ਇਸ ਸਮੇਂ ਭਾਰਤ ਸਰਕਾਰ ਵਲੋਂ ਲਗਾਤਾਰ 14ਵੇਂ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ।
ਆਪ ਆਗੂ ਅਮਨ ਅਰੋੜਾ ਨੇ ਕਿਹਾ ਕਿ ਤੇਲ ਦੀ ਕੀਮਤ ਪ੍ਰਤੀ ਬੈਰਲ 32 ਤੋਂ 35 ਅਮਰੀਕੀ ਡਾਲਰ ਹੈ ਜੋ ਆਮ ਹਾਲਾਤਾਂ ਵਿਚ 65 ਤੋਂ 85ਡਾਲ ਤਕ ਹੁੰਦੀ ਸੀ। ਉਨ੍ਹਾਂ ਕਿਹਾ ਕਿ 50 ਤੋਂ 60 ਫੀਸਦੀ ਸਸਤੇ ਹੋਏ ਤੇਲ ਦਾ ਲਾਭ ਆਮ ਜਨਤਾ ਨੂੰ ਨਹੀਂ ਮਿਲ ਰਿਹਾ। ਸਗੋਂ ਤੇਲ ਕੰਪਨੀਆਂ ਆਪਣੇ ਮੁਨਾਫੇ ਨੂੰ ਵਧਾਉਣ ਲਈ ਲਗਾਤਾਰ 14 ਦਿਨਾਂ ਤੋਂ ਤੇਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਵਧਾ ਰਹੀਆਂ ਜੋ ਪਹਿਲਾਂ ਕਦੇ ਨਹੀਂ ਹੋਇਆ।
ਆਪ ਆਗੂ ਨੇ ਕਿਹਾ ਕਿ ਇਨ੍ਹਾਂ ਦੋ ਹਫਤਿਆਂ ਵਿਚ ਸਾਢੇ 7 ਰੁਪਏ ਤੋਂ ਲੈ ਕੇ 9 ਰੁਪਏ ਤਕ ਪ੍ਰਤੀ ਲੀਟਰ ਡੀਜ਼ਲ ਤੇ ਪੈਟਰੋਲ ਮਹਿੰਗਾ ਹੋ ਗਿਆ ਹੈ, ਜਿਸ ਦੀ ਮੋਦੀ ਸਰਕਾਰ ਨੂੰ ਕੋਈ ਪ੍ਰਵਾਹ ਨਹੀਂ। ਪੂਰੀ ਦੁਨੀਆ ਦੀਆਂ ਸਰਕਾਰਾਂ ਇਸ ਮੁਸ਼ਕਲ ਘੜੀ ਵਿਚ ਆਮ ਜਨਤਾ ਨੂੰ ਰਿਆਇਤਾਂ ਦੇ ਰਹੀ ਹੈ ਤੇ ਭਾਰਤ ਸਰਕਾਰ ਵਲੋਂ ਲੋਕਾਂ ਨੂੰ ਤੇਲ ਦੀਆਂ ਕੀਮਤਾਂ ਵਧਣ ਦਾ ਤੋਹਫਾ ਮਿਲ ਰਿਹਾ ਹੈ। ਮੋਦੀ ਸਰਕਾਰ ਵਲੋਂ ਬੀਤੀ 13 ਮਾਰਚ ਨੂੰ ਪੈਟਰੋਲ, ਡੀਜ਼ਲ ਦੇ ਵਿਚ ਲਗਭਗ 3 ਰੁਪਏ ਐਕਸਾਈਡਜ਼ ਡਿਊਟੀ ਲਗਾ ਕੇ ਲਗਭਗ 2 ਲੱਖ ਕਰੋੜ ਸਿੱਧੇ ਰੂਪ ਵਿਚ ਵਾਧੂ ਕਮਾਇਆ ਗਿਆ ਤੇ ਅੰਤਰਾਸ਼ਟਰੀ ਬਾਜ਼ਾਰ ਦੀਆਂ ਸਸਤੀਆਂ ਕੀਮਤਾਂਦਾ ਫਾਇਦਾ ਚੁੱਕਦਿਆਂ 25 ਹਜ਼ਾਰ ਕਰੋੜ ਰੁਪਏ ਤੇਲ ਭੰਡਾਰਨ ਰਾਹੀਂ ਕਮਾਏ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵਲੋਂ ਇਨ੍ਹਾਂ ਡੀਜਲ ਤੇ ਤੇਲ ਦੀਆਂ ਕੀਮਤਾਂ ‘ਤੇ ਕੰਟਰੋਲ ਨਾ ਕੀਤਾ ਗਿਆ ਤਾਂ ਆਮ ਆਦਮੀ ਪਾਰਟੀ ਵਲੋਂ ਇਸ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।