ਅਫਗਾਨਿਸਤਾਨ ‘ਚ ਸ਼ੁੱਕਰਵਾਰ ਨੂੰ ਇਕ ਮਸਜਿਦ ਦੇ ਬਾਹਰ ਜ਼ਬਰਦਸਤ ਬੰਬ ਧਮਾਕਾ ਹੋਇਆ। ਬੰਬ ਧਮਾਕੇ ਵਿੱਚ ਮੌਲਵੀ ਦੀ ਮੌਤ ਹੋ ਗਈ ਸੀ। ਰਿਪੋਰਟ ਮੁਤਾਬਕ ਇਸ ਧਮਾਕੇ ਵਿਚ ਮੌਲਵੀ ਦੇ ਨਾਲ ਇਕ ਨਾਗਰਿਕ ਦੀ ਵੀ ਮੌਤ ਹੋ ਗਈ ਹੈ।
ਹੇਰਾਤ ਦੇ ਪੁਲਿਸ ਬੁਲਾਰੇ ਮਹਿਮੂਦ ਰਸੋਲੀ ਨੇ ਬੰਬ ਧਮਾਕਿਆਂ ਬਾਰੇ ਜਾਣਕਾਰੀ ਦਿੱਤੀ ਹੈ। ਉਸ ਨੇ ਦੱਸਿਆ ਕਿ ਮੁਜੀਬ ਰਹਿਮਾਨ ਅੰਸਾਰੀ ਆਪਣੇ ਕੁਝ ਗਾਰਡਾਂ ਨਾਲ ਮਸਜਿਦ ਜਾ ਰਿਹਾ ਸੀ। ਇਸ ਦੌਰਾਨ ਬੰਬ ਧਮਾਕਾ ਹੋ ਗਿਆ। ਇਸ ਧਮਾਕੇ ਵਿਚ ਮੌਲਵੀ ਦੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਹਾਲਾਂਕਿ ਪੁਲਸ ਅਧਿਕਾਰੀ ਨੇ ਇਹ ਨਹੀਂ ਦੱਸਿਆ ਕਿ ਧਮਾਕੇ ‘ਚ ਕਿੰਨੇ ਲੋਕ ਜ਼ਖਮੀ ਹੋਏ ਹਨ। ਫਿਲਹਾਲ ਸੁਰੱਖਿਆ ਏਜੰਸੀ ਬੰਬ ਧਮਾਕੇ ਦੀ ਜਾਂਚ ਕਰ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਸ਼ਾਸਨ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਤਾਲਿਬਾਨ ਨੇ ਕਿਹਾ ਕਿ ਉਨ੍ਹਾਂ ਨੇ ਸੱਤਾ ਸੰਭਾਲਣ ਤੋਂ ਬਾਅਦ ਦੇਸ਼ ਵਿੱਚ ਸੁਰੱਖਿਆ ਵਿੱਚ ਸੁਧਾਰ ਕੀਤਾ ਹੈ। ਹਾਲਾਂਕਿ ਪਿਛਲੇ ਕੁਝ ਮਹੀਨਿਆਂ ‘ਚ ਮਸਜਿਦ ਨੂੰ ਨਿਸ਼ਾਨਾ ਬਣਾ ਕੇ ਕਈ ਧਮਾਕੇ ਹੋ ਚੁੱਕੇ ਹਨ।