ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ DGP ਗੌਰਵ ਯਾਦਵ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਲੜੀ ਵਿਚ ਮੋਗਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਅੱਜ ਕੈਨੇਡਾ ਵਿੱਚ ਬੈਠੇ ਗੈਂਗਸਟਰ ਅਰਸ਼ ਡੱਲਾ ਦੇ ਗੈਗਸਟਰ ਹਰਪ੍ਰੀਤ ਸਿੰਘ ਉਰਫ ਹੈਰੀ ਨੂੰ ਪੁਲਿਸ ਨੇ ਇੱਕ 32 ਬੌਰ ਦਾ ਪਿਸਟਲ ਅਤੇ ਚਾਰ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਅਰਸ਼ ਡੱਲਾ ਗੈਂਗ ਦਾ ਗੈਗਸਟਰ ਹਰਪ੍ਰੀਤ ਸਿੰਘ ਉਰਫ ਹੈਰੀ ਪੁੱਤਰ ਕੁਲਵੰਤ ਸਿੰਘ, ਪਿੰਡ ਮਹੀਲਾ ਲਾਹੌਰੀਆ ਟਾਰਗੇਟ ਕੀਲਿੰਗ ਵਿੱਚ ਲੋਂੜੀਦਾ ਸੀ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਜੈਕਪਾਲ ਸਿੰਘ, ਅਮ੍ਰਿੰਤਪਾਲ ਸਿੰਘ, ਅਰਸ਼ਦੀਪ ਡਾਲਾ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਨੇ ਇੱਕ ਗੈਂਗ ਬਣਾਇਆ ਹੋਇਆ ਹੈ ਅਤੇ ਮਿਲ ਕੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ।
ਇਹ ਵੀ ਪੜ੍ਹੋ : ਗੁਜਰਾਤ ਦੇ ਕੱਛ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ ਮਾਪੀ ਗਈ 4.2 ਤੀਬਰਤਾ
ਇਸ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਮੋਗਾ ਪੁਲਿਸ ਨੇ ਦੋਸ਼ੀ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ। ਪੁਲਿਸ ਨੂੰ ਤਲਾਸ਼ੀ ਦੌਰਾਨ ਉਸ ਕੋਲੋਂ ਇੱਕ 32 ਬੌਰ ਦਾ ਪਿਸਟਲ ਅਤੇ ਚਾਰ ਕਾਰਤੂਸ ਵੀ ਮਿਲੇ ਹਨ। ਜਿਸ ਨੂੰ ਪੁਲਿਸ ਨੇ ਕਬਜ਼ੇ ਵਿਚ ਲੈ ਲਿਆ ਹੈ। ਮੋਗਾ ਸਿਟੀ ਸਾਊਥ ਥਾਣੇ ਵਿੱਚ ਆਰਮਜ਼ ਐਕਟ ਦੀਆਂ ਧਾਰਾਵਾਂ 25 (6), 25 (7) ਅਤੇ 25 (8) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਪੁਲਿਸ ਨੂੰ 2 ਦਿਨ ਦਾ ਰਿਮਾਂਡ ਮਿਲਿਆ ਹੈ। ਰਿਮਾਂਡ ਦੌਰਾਨ ਪੁੱਛਗਿੱਛ ਕੀਤੀ ਜਾਵੇਗੀ ਕਿ ਦੋਸ਼ੀ ਨੇ ਇਹ ਨਾਜਾਇਜ਼ ਅਸਲਾ ਕਿਸ ਵਿਅਕਤੀ ਕੋਲੋਂ ਲਿਆ ਸੀ।
ਵੀਡੀਓ ਲਈ ਕਲਿੱਕ ਕਰੋ -: