Attempt to convert : ਲਾਹੌਰ ਦੇ ਨੌਲੱਖਾ ਬਾਜ਼ਰ ਸਥਿਤ ਇਤਿਹਾਸਕ ਗੁਰਦੁਆਰਾ ‘ਸ਼ਹੀਦੀ ਸਥਾਨ’ ਨੂੰ ਸਮਜਿਦ ਵਿਚ ਤਬਦੀਲ ਕਰਨ ਦੀ ਕੋਸ਼ਿਸ਼ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪ੍ਰਤੀਕਿਰਿਆ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਇਸ ਕੋਸ਼ਿਸ਼ ਦੀ ਨਿੰਦਾ ਕੀਤੀ ਤੇ ਇਸ ਨੂੰ ਗਲਤ ਦੱਸਿਆ। ਉਨ੍ਹਾਂ ਨੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਪਾਕਿਸਤਾਨ ਤਕ ਪੰਜਾਬ ਸਰਕਾਰ ਦੀ ਪ੍ਰਤੀਕਿਰਿਆ ਪਹੁੰਚਾ ਦੇਣ ਅਤੇ ਉਨ੍ਹਾਂ ਨੂੰ ਕਹਿਣ ਕਿ ਉਹ ਪਾਕਿਸਤਾਨ ਵਿਚ ਸਿੱਖ ਸਬੰਧੀ ਸਾਰੀਆਂ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਨਿਸ਼ਿਚਤ ਕਰਨ।
ਇਥੇ ਇਹ ਵੀ ਦੱਸਣਯੋਗ ਹੈ ਕਿ ਸੋਮਵਾਰ ਨੂੰ ਦਿੱਲੀ ਸਥਿਤ ਪਾਕਿਸਤਾਨੀ ਹਾਈ ਕਮਿਸ਼ਨ ਨੇ ਇਸ ਬਾਰੇ ਸਖਤ ਸ਼ਬਦਾਂ ‘ਚ ਇਤਰਾਜ਼ ਪ੍ਰਗਟ ਕੀਤਾਸੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਦੱਸਿਆ ਨੌਲੱਖਾ ਬਾਜ਼ਾਰ ਸਥਿਤ ਭਾਈ ਤਰੂ ਸਿੰਘ ਦੀ ਸ਼ਹਾਦਤ ਵਾਲੀ ਥਾਂ ਗੁਰਦੁਆਰਾ ਸ਼ਹੀਦੀ ਸਥਾਨ ਨੂੰ ਪਾਕਿਸਤਾਨ ਸਮਜਿਦ ਸ਼ਹੀਦਗੰਜ ਦੱਸਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਇਮਾਰਤ ਨੂੰ ਮਸੀਤ ਵਿਚ ਬਦਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਬਾਰੇ ਪਾਕਿਸਤਾਨੀ ਹਾਈ ਕਮਿਸ਼ਨ ਦੇ ਸਾਹਮਣੇ ਵਿਰੋਧ ਵੀ ਪ੍ਰਗਟ ਕੀਤਾ ਗਿਆ ਹੈ। ਭਾਰਤ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਪਾਕਿਸਤਾਨ ਇਸ ਮਾਮਲੇ ਦੀ ਜਾਂਚ ਕਰਕੇ ਉਚਿਤ ਕਾਰਵਾਈ ਕਰੇ।
ਪਾਕਿਸਤਾਨ ਨੂੰ ਘੱਟ-ਗਿਣਤੀਆਂ, ਉਨ੍ਹਾਂ ਦੇ ਧਾਰਮਿਕ ਅਧਿਕਾਰਾਂ, ਸੰਸਕ੍ਰਿਤੀ ਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਨਿਸ਼ਚਿਤ ਕਰਨਾ ਚਾਹੀਦਾ ਹੈ। ਇਸ ਗੁਰਦੁਆਰੇ ਵਿਚ 1745 ਵਿਚ ਭਾਈ ਤਰੂ ਸਿੰਘਦੀ ਸ਼ਹਾਦਤ ਹੋਈ ਸੀ। ਅੰਮ੍ਰਿਤਸਰ ‘ਚ 1720 ਦੇ ਆਸ-ਪਾਸ ਪੈਦਾ ਹੋਏ ਭਾਈ ਤਰੂ ਸਿੰਘ ਦੀ ਇਸਲਾਮ ਧਰਮ ਨਾ ਸਵੀਕਾਰ ਕਰਨ ‘ਤੇ ਇਸ ਜਗ੍ਹਾ ਹੱਤਿਆ ਕਰ ਦਿੱਤੀ ਗਈ ਸੀ। ਸਿੱਖ ਧਰਮ ਦੇ ਚੇਲਿਆਂ ਲਈ ਇਹ ਬਹੁਤ ਹੀ ਪਵਿੱਤਰ ਤੇ ਆਸਥਾ ਦਾ ਸਥਾਨ ਹੈ।