ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੂੰ ਉਨ੍ਹਾਂ ਦੇ 49ਵੇਂ ਜਨਮ ਦਿਨ ‘ਤੇ ਵਧਾਈਆਂ ਦਿੱਤੀਆਂ।
ਆਪਣੀ ਪੋਸਟ ਵਿੱਚ ਪੀਐਮ ਮੋਦੀ ਨੇ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਸ਼੍ਰੀ @ਭਗਵੰਤ ਮਾਨ ਜੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ।” ਪੀਐਮ ਮੋਦੀ ਨੇ ਇਹ ਵੀ ਕਿਹਾ ਕਿ ਪਰਮਾਤਮਾ ਭਗਵੰਤ ਮਾਨ ਨੂੰ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਬਖਸ਼ੇ।
ਪੰਜਾਬ ਦੇ ਨਵੇਂ ਮੁੱਖ ਮੰਤਰੀ ਦੀ ਨਿੱਜੀ ਜ਼ਿੰਦਗੀ ਦੀਆਂ ਕੁਝ ਰੋਚਕ ਗੱਲਾਂ ਜੋ ਤੁਸੀ ਸ਼ਾਇਦ ਪਹਿਲਾਂ ਨਾ ਸੁਣੀਆਂ ਹੋਣ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ ਹੋਏ ਤਲਾਕ ਤੋਂ 7 ਸਾਲ ਬਾਅਦ ਦੂਜਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ 7 ਜੁਲਾਈ 2022 ਨੂੰ ਇੱਕ ਸਾਦੇ ਸਮਾਗਮ ਦੌਰਾਨ ਕਰਵਾਇਆ ਸੀ। ਭਗਵੰਤ ਮਾਨ ਨੂੰ ਬਤੌਰ ਕਾਮੇਡੀਅਨ ਅਤੇ ਸਿਆਸਤਦਾਨ ਕਾਫ਼ੀ ਲੋਕ ਜਾਣਦੇ ਹਨ। ਉਹ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲਗਾਤਾਰ ਦੋ ਵਾਰ ਸੰਸਦ ਮੈਂਬਰ ਰਹੇ ਹਨ। 2022 ਦੀਆਂ ਆਮ ਵਿਧਾਨ ਸਭਾ ਚੋਣਾਂ ਦੌਰਾਨ ਉਹ ਧੂਰੀ ਹਲਕੇ ਤੋਂ ਵਿਧਾਇਕ ਬਣੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
2014 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੇ ਸਮੇਂ ਤੋਂ ਹੀ ਭਗਵੰਤ ਮਾਨ ਪਾਰਟੀ ਦੇ ਸਟਾਰ ਪ੍ਰਚਾਰਕ ਰਹੇ ਹਨ। ਪੰਜਾਬ ਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਉਹ ਪਾਰਟੀ ਦੇ ਇੱਕਲੌਤੇ ਅਜਿਹੇ ਆਗੂ ਹਨ, ਜਿੰਨ੍ਹਾਂ ਦੀ ਪੂਰੇ ਪੰਜਾਬ ਵਿੱਚ ਅਪੀਲ ਹੈ।ਮ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਪੰਜਾਬ ਵਿੱਚ ਉਹੀ ਆਮ ਆਦਮੀ ਪਾਰਟੀ ਦੇ ਸਭ ਤੋਂ ਵੱਡੀ ਸ਼ਕਤੀ ਵਜੋਂ ਦੇਖੇ ਜਾਣ ਵਾਲੇ ਆਗੂ ਹਨ।