ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਕੀਤਾ ਹੈ। ਗਰਮੀਆਂ ਵਿੱਚ ਵੀ ਪੰਜਾਬ ਵਿੱਚ ਬਿਜਲੀ ਦੀ ਸਭ ਤੋਂ ਵੱਧ ਮੰਗ ਪੂਰੀ ਹੁੰਦੀ ਹੈ। ਪੰਜਾਬ ਵਿੱਚ Kharif ਦੇ ਮੌਸਮ ਵਿੱਚ ਝੋਨੇ ਦੀ ਖੇਤੀ ਵੱਡੇ ਪੱਧਰ ‘ਤੇ ਕੀਤੀ ਜਾਂਦੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਨਿਯਮਤ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੱਤਾ ਸੀ। ਜਿਸਨੂੰ ਮਾਨ ਸਰਕਾਰ ਨੇ ਪੂਰਾ ਕਰ ਦਿੱਤਾ ਹੈ। ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਸਰਕਾਰ ਨੇ ਸੰਗਰੂਰ ਵਿੱਚ ਦੋ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ।
ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਵਿੱਚ ਕਿਸਾਨ ਝੋਨੇ ਦੀ ਲੁਆਈ ਦੌਰਾਨ ਪਾਣੀ ਦੀ ਲੋੜ ਲਈ ਬਿਜਲੀ ‘ਤੇ ਨਿਰਭਰ ਹਨ। ਜੇਕਰ ਬਿਜਲੀ ਸਪਲਾਈ ਪ੍ਰਭਾਵਿਤ ਹੁੰਦੀ ਹੈ ਤਾਂ ਉਨ੍ਹਾਂ ਨੂੰ ਡੀਜ਼ਲ ਸੈੱਟਾਂ ਤੋਂ ਪਾਣੀ ਦਾ ਪ੍ਰਬੰਧ ਕਰਨਾ ਪੈਂਦਾ ਹੈ। ਅਜਿਹੇ ਵਿੱਚ ਝੋਨੇ ਦੀ ਖੇਤੀ ਵਿੱਚ ਕਿਸਾਨਾਂ ਦਾ ਖਰਚਾ ਕਾਫੀ ਵੱਧ ਜਾਂਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਸੂਬਾ ਸਰਕਾਰ ਵੱਲੋਂ ਜਾਰੀ ਇੱਕ ਅਧਿਕਾਰਤ ਬਿਆਨ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਜੂਨ ਮਹੀਨੇ ਤੋਂ ਸੂਬੇ ਭਰ ਵਿੱਚ ਪੜਾਅਵਾਰ ਝੋਨੇ ਦੀ ਲੁਆਈ ਦੀ ਆਗਿਆ ਦੇ ਕੇ ਜ਼ਮੀਨ ਹੇਠਲੇ ਪਾਣੀ ਦੇ ਮਾਮਲੇ ਵਿੱਚ ਸੂਬੇ ਦੇ ਕੀਮਤੀ ਕੁਦਰਤੀ ਸਰੋਤਾਂ ਨੂੰ ਬਚਾਉਣ ਵੱਲ ਕਦਮ ਪੁੱਟਿਆ ਹੈ। ਮੁੱਖ ਮੰਤਰੀ ਨੇ ਕਿਹਾ ਸੀ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਝੋਨੇ ਦੀ ਲੁਆਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਸਨ। ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਪਾਣੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ ਸੀ।
ਦੱਸ ਦੇਈਏ ਇਸਦੇ ਨਾਲ ਹੀ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਸਰਕਾਰ ਨੇ ਸੰਗਰੂਰ ਵਿੱਚ ਦੋ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਸਰਕਾਰ ਹਰ ਲੰਘਦੇ ਸਾਲ ਦੇ ਨਾਲ ਏਟੀਸੀ/ਟੀਟੀਸੀ ਦੀ ਸੀਮਾ ਨੂੰ 1000 ਮੈਗਾਵਾਟ ਤੱਕ ਵਧਾਉਣ ਦੇ ਨਿਰਦੇਸ਼ ਦਿੱਤੇ ਹੈ। ਪੰਜਾਬ ਸਰਕਾਰ ਟਰਾਂਸਮਿਸ਼ਨ ਨੈੱਟਵਰਕ ਨੂੰ ਮਜ਼ਬੂਤਕਰਨ ‘ਤੇ ਜ਼ੋਰ ਦੇ ਰਹੀ ਹੈ। ਮਾਰਚ ਤੋਂ ਅਗਸਤ 2022 ਤੱਕ ਰਾਜ ਦੀ ਕੁੱਲ ਬਿਜਲੀ ਦੀ ਖਪਤ 38449 ਮਿਲੀਅਨ ਯੂਨਿਟ ਰਹੀ, ਜੋ ਕਿ ਪਿਛਲੇ ਸਾਲ ਦੀ ਰਿਪੋਰਟ ਕੀਤੀ ਗਈ 33 963 ਮਿਲੀਅਨ ਯੂਨਿਟ ਨਾਲੋਂ 13.21% ਵੱਧ ਸੀ।