ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਅਦਾਲਤ ਨੇ ਪੰਜਾਬ ਦੇ ਸੀਐਮ ਭਗਵੰਤ ਮਾਨ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਣਗੇ। ਜਾਣਕਾਰੀ ਲਈ ਦੱਸ ਦੇਈਏ ਕਿ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਪੰਜਾਬ ਦੇ ਸੀਐਮ ਭਗਵੰਤ ਮਾਨ ਸਮੇਤ 9 ਵਿਅਕਤੀਆਂ ਨੂੰ ਸੰਮਨ ਜਾਰੀ ਕੀਤੇ ਸਨ।
ਭਗਵੰਤ ਮਾਨ ਨੇ ਅਪ੍ਰੈਲ 2019 ‘ਚ ਦੋਸ਼ ਲਾਇਆ ਸੀ ਕਿ ਵਿਧਾਇਕ ਮਾਨਸ਼ਾਹੀਆ ਨੇ ਕਾਂਗਰਸ ਤੋਂ 10 ਕਰੋੜ ਰੁਪਏ ਲੈ ਕੇ ਆਮ ਆਦਮੀ ਪਾਰਟੀ ਛੱਡ ਕੇ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਚੇਅਰਮੈਨ ਬਣਾਇਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਇਸ ਮਗਰੋਂ ਮਾਨਸ਼ਾਹੀਆ ਨੇ ਮਾਨਸਾ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕਰ ਦਿੱਤਾ। ਦੋਸ਼ ਸੀ ਕਿ ਭਗਵੰਤ ਮਾਨ ਨੇ ਉਨ੍ਹਾਂ ‘ਤੇ ਬੇਬੁਨਿਆਦ ਦੋਸ਼ ਲਾਏ ਹਨ। ਉਸ ਦੇ ਬਿਆਨ ਦਾ ਕੋਈ ਆਧਾਰ ਨਹੀਂ ਸੀ। ਉਸ ਨੇ ਨਾ ਤਾਂ ਕੋਈ ਪੈਸਾ ਲਿਆ ਅਤੇ ਨਾ ਹੀ ਚੇਅਰਮੈਨ ਦਾ ਅਹੁਦਾ ਲਿਆ। ਮਾਨਸਾ ਦੇ ਵਿਕਾਸ ਲਈ ਉਹ ਵਿਧਾਇਕ ਬਣੇ ਹਨ। ਇਸੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਸੀਐਮ ਭਗਵੰਤ ਮਾਨ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਣਗੇ।