ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਹੋਈ ਜਿਸ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਦਿਆਂ ਉਨ੍ਹਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। 22 ਕਿਸਾਨ ਜਥੇਬੰਦੀਆਂ ਨੇ ਕਿਹਾ ਕਿ 13 ਫਰਵਰੀ ਨੂੰ ਉਹ ਦਿੱਲੀ ਵੱਲ ਕੂਚ ਕਰਨਗੇ। ਕਿਸਾਨ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਾਰੰਟੀ ਲਈ ਕਾਨੂੰਨ ਬਣਾਉਣ ਸਣੇ ਕਈ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਤੱਕ ਮਾਰਚ ਕਰਨਗੇ।
ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਦੇ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਦਾਅਵਾ ਕੀਤਾ ਕਿ ਦੇਸ਼ ਭਰ ਤੋਂ 200 ਤੋਂ ਵੱਧ ਕਿਸਾਨ ਸੰਗਠਨ ‘ਦਿੱਲੀ ਚੱਲੋ’ ਮਾਰਚ ਵਿਚ ਹਿੱਸਾ ਲੈਣਗੇ। ਇਹ ਸਾਰੇ ਸੰਗਠਨ ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮ਼ਦੂਰ ਮੋਰਚਾ ਦਾ ਹਿੱਸਾ ਹਨ।
ਇਹ ਵੀ ਪੜ੍ਹੋ : ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਲਾਈਵ ਦੇਖੀ ਸਦਨ ਦੀ ਕਾਰਵਾਈ
ਡੱਲੇਵਾਲ ਨੇ ਦੱਸਿਆ ਕਿ ਜਦੋਂ ਕਿਸਾਨਾਂ ਨੇ ਕਿਸਾਨ ਅੰਦੋਲਨ ਨੂੰ ਮੁਲਤਵੀ ਹੋਏ 2 ਸਾਲ ਹੋ ਚੁੱਕੇ ਹਨ ਪਰ ਅਜੇ ਤੱਕ ਕੇਂਦਰ ਨੇ MSP ਨੂੰ ਕਾਨੂੰਨੀ ਗਾਰੰਟੀ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਰਚ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਤੇ ਕਿਸਾਨ ਕਈ ਥਾਵਾਂ ‘ਥੇ ਟਰੈਕਟਰ ਰੈਲੀਆਂ ਕੱਢ ਰਹੇ ਹਨ। ਡੱਲੇਵਾਲ ਨੇ ਕਿਹਾ ਕਿ ਸਿਰਫ ਪੰਜਾਬ ਤੋਂ ਹੀ ਨਹੀਂ ਸਗੋਂ ਹਰਿਆਣਾ ਸਣੇ ਹੋਰਨਾਂ ਸੂਬਿਆਂ ਦੇ ਕਿਸਾਨ ਵੀ ਇਸ ਮਾਰਚ ਵਿਚ ਹਿੱਸਾ ਲੈਣਗੇ।
ਵੀਡੀਓ ਲਈ ਕਲਿੱਕ ਕਰੋ –