Big statement on : ਖਾਲਿਸਤਾਨ ਦੇ ਮੁੱਦੇ ‘ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਖਾਲਿਸਤਾਨ ਨਹੀਂ ਸਗੋਂ ਪੂਰੇ ਅਧਿਕਾਰਾਂ ਵਾਲਾ ਸੂਬਾ ਚਾਹੀਦਾ ਹੈ। ਇਹ ਜਾਣਕਾਰੀ ਸੁਖਦੇਵ ਸਿੰਘ ਢੀਂਡਸਾ ਨੇ ਮੁਕਤਸਰ ਵਿਖੇ ਸਿਟੀ ਹੋਟਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਕੁਝ ਦਿਨ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਵੀ ਖਾਲਿਸਤਾਨ ਦੇ ਮੁੱਦੇ ‘ਤੇ ਪੂਰਾ ਸਮਰਥਨ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਪੂਰੇ ਅਧਿਕਾਰਾਂ ਵਾਲੇ ਸੂਬੇ ਦੀ ਜ਼ਰੂਰਤ ਹੈ। ਅਸੀਂ ਇਸ ਦੇਸ਼ ਵਿਚ ਰਹਿ ਕੇ ਪੂਰੇ ਹੱਕ ਚਾਹੁੰਦੇ ਹਾਂ। ਨਾਲ ਹੀ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਕਿ ਉਹ ਇਸ ਮਹੀਨੇ ਆਪਣੀ ਜਥੇਬੰਦੀ ਦਾ ਐਲਾਨ ਕਰ ਦੇਣਗੇ ਅਤੇ ਉਹ ਕਿਸੇ ਵੀ ਪਾਰਟੀ ਨਾਲ ਸਮਝੌਤਾ ਨਹੀਂ ਕਰਨਗੇ।
ਗੱਲਬਾਤ ਦੌਰਾਨ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਐੱਮ. ਐੱਸ. ਪੀ. ਦਾ ਮੁੱਦਾ ਵੀ ਚੁੱਕਿਆ ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਵੱਖ-ਵੱਖ ਮੰਤਰੀ ਆਪਣੇ ਬਿਆਨ ਪੇਸ਼ ਕਰ ਰਹੇ ਹਨ। ਪਰ ਉਨ੍ਹਾਂ ਮੁਤਾਬਕ ਐੱਮ. ਐੱਸ. ਪੀ. ਨਾਲ ਕਿਸੇ ਤਰ੍ਹਾਂ ਦੀ ਕੋਈ ਛੇੜਛਾੜ ਨਹੀਂ ਹੋਣੀ ਚਾਹੀਦੀ ਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਉਹ ਕਿਸਾਨ ਵਿਰੋਧੀ ਹੋਵੇਗਾ ਅਤੇ ਉਹ ਇਸ ਦਾ ਵਿਰੋਧ ਕਰਨਗੇ। ਜਦੋਂ ਉਨ੍ਹਾਂ ਤੋਂ ਭਾਜਪਾ ਨਾਲ ਸਮਝੌਤੇ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਉਹ ਚੰਗੇ ਕੰਮਾਂ ਲਈ ਭਾਜਪਾ ਦਾ ਸਮਰਥਨ ਕਰਦੇ ਹਨ ਅਤੇ ਮਾੜੇ ਕੰਮਾਂ ਲਈ ਉਸ ਦਾ ਵਿਰੋਧ ਵੀ ਕਰਨਗੇ। ਸੁਖਦੇਵ ਸਿੰਘ ਨੇ ਕਿਸੇ ਹੋਰ ਪਾਰਟੀ ਨਾਲ ਸਮਝੌਤੇ ਸਬੰਧੀ ਕਿਹਾ ਕਿ ਅਜੇ ਤਕ ਉਨ੍ਹਾਂ ਨੇ ਇਸ ਬਾਰੇ ਸੋਚਿਆ ਨਹੀਂ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਜਿਸ ਵੀ ਪਾਰਟੀ ਨਾਲ ਗਠਜੋੜ ਕਰਨਗੇ ਉਸ ਵਿਚ ਸਭ ਤੋਂ ਪਹਿਲਾਂ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਿਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਣ ਤੋਂ ਬਾਅਦ ਇਹ ਸੁਖਦੇਵ ਸਿੰਘ ਢੀਂਡਸਾ ਦੀ ਮੁਕਤਸਰ ਵਿਖੇ ਹੋਈ ਪਹਿਲੀ ਮੀਟਿੰਗ ਹੈ