ਅੰਮ੍ਰਿਤਸਰ ਵਿਚ ਅੱਜ ਸੰਘਣੀ ਧੁੰਦ ਕਾਰਨ ਸਰਕਾਰੀ ਸਕੂਲ ਖਾਸਾ ਦੇ 12ਵੀਂ ਕਲਾਸ ਦਾ ਵਿਦਿਆਰਥੀ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ 3 ਵਿਦਿਆਰਥੀ ਬਾਈਕ ‘ਤੇ ਸਕੂਲ ਜਾ ਰਹੇ ਸਨ ਕਿ ਰਸਤੇ ਵਿਚ ਟਰੱਕ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਜਿਸ ਨਾਲ ਇਕ ਦੀ ਮੌਕੇ ‘ਤੇ ਮੌਤ ਹੋ ਗਈ ਤੇ ਦੋ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕ ਵਿਦਿਆਰਥੀ ਦੀ ਪਛਾਣ ਮਹਾਵੀਰ ਸਿੰਘ ਵਜੋਂ ਹੋਈ ਹੈ। ਵਿਦਿਆਰਥੀ ਦੀ ਮੌਤ ਤੋਂ ਬਾਅਦ ਸਕੂਲ ਦੇ ਸਾਰੇ ਟੀਚਰ ਤੇ ਵਿਦਿਆਰਥੀ ਮਹਾਵੀਰ ਦੇ ਘਰ ਪਹੁੰਚੇ।
ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਿਸ ਨੇ ਡਰੱਗ ਸਪਲਾਈ ਕਰਨ ਵਾਲੇ ਗਿਰੋਹ ਦੇ 3 ਮੈਂਬਰ ਫੜੇ, ਭਾਰੀ ਮਾਤਰਾ ‘ਚ ਨ.ਸ਼ਾ, ਡਰੱਗ ਮਨੀ ਬਰਾਮਦ
ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸਿਰਫ 10ਵੀਂ ਤੱਕ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਦਸਵੀਂ ਤੱਕ ਦੇ ਵਿਦਿਆਰਥੀਆਂ ਦੀ ਆਨਲਾਈਨ ਕਲਾਸਾਂ ਲੱਗ ਰਹੀਆਂ ਹਨ ਤੇ +1 ਤੇ +2 ਦੇ ਵਿਦਿਆਰਥੀ ਸਕੂਲ ਆ ਰਹੇ ਹਨ। ਹਾਲਾਂਕਿ ਇਨ੍ਹਾਂ ਵਿਦਿਆਰਥੀ ਤੇ ਅਧਿਆਪਕਾਂ ਵੱਲੋਂ ਛੁੱਟੀਆਂ ਦੀ ਮੰਗ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਵਿਚ ਲਗਾਤਾਰ ਠੰਡ ਵਧਦੀ ਜਾ ਰਹੀ ਹੈ। ਸਰਹੱਦੀ ਇਲਾਕਿਆਂ ਵਿਚ ਸੰਘਣੀ ਧੁੰਦ ਪੈ ਰਹੀ ਹੈ ਤੇ ਸਵੇਰ ਦੇ 12ਵਜੇ ਤੱਕ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਹੁੰਦੀ ਹੈ।