ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਨਿਤ ਦਿਨ ਪਾਕਿਸਤਾਨ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਭਾਰਤੀ ਸਰਹੱਦ ਅੰਦਰ ਡ੍ਰੋਨ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਸਪਲਾਈ ਕੀਤੀ ਜਾ ਰਹੀ ਹੈ। ਮੌਸਮ ਵਿਚ ਬਦਲਾਅ ਕਾਰਨ ਧੁੰਦ ਦਾ ਫਾਇਦਾ ਚੁੱਕਦੇ ਹੋਏ ਪਾਕਿ ਤਸਕਰਾਂ ਵੱਲੋਂ ਲਗਾਤਾਰ ਡ੍ਰੋਨ ਭੇਜੇ ਜਾ ਰਹੇ ਹਨ।
ਇਹ ਵੀ ਪੜ੍ਹੋ : ਨ.ਸ਼ਾ ਤਸਕਰਾਂ ਖਿਲਾਫ ਮੋਗਾ ਪੁਲਿਸ ਦੀ ਵੱਡੀ ਕਾਰਵਾਈ, 1 ਕਿਲੋ ਅਫੀਮ ਸਮੇਤ ਤਸਕਰ ਗ੍ਰਿਫਤਾਰ
ਬੀਐੱਸਐੱਫ ਅਧਿਕਾਰੀਆਂ ਵੱਲੋਂ ਪਾਕਿ ਤਸਕਰਾਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਕੰਟਰੋਲ ਕਰਨ ਲਈ ਗਸ਼ਤ ਲਗਾਤਾਰ ਕੀਤੀ ਜਾ ਰਹੀ ਹੈ।ਇਸੇ ਤਹਿਤ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰੋੜਾਂਵਾਲੀ ਤੋਂ BSF ਅਧਿਕਾਰੀਆਂ ਨੇ ਇਕ ਡ੍ਰੋਨ ਬਰਾਮਦ ਕੀਤਾ ਹੈ। ਡ੍ਰੋਨ ਸਣੇ 1 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਖੇਤਾਂ ਤੋਂ ਇਕ ਡ੍ਰੋਨ ਬਰਾਮਦ ਹੋਇਆ ਹੈ ਜਿਸ ਵਿਚੋਂ 2 ਪੈਕੇਟ ਹੈਰੋਇਨ ਦੇ ਜ਼ਬਤ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ : –