Capt. Amarinder Singh : ਕਲ ਹੋਏ ਵਿਧਾਨ ਸਭਾ ਸੈਸ਼ਨ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਮਿਲੇ ਸਨ, ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪੋਜ਼ਿਟਿਵ ਆਈ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡਾਕਟਰਾਂ ਦੀ ਸਲਾਹ ਤੇ 7 ਦਿਨ ਲਈ ਸੈਲਫ ਕੁਆਰੰਟਾਈਨ ਹੋ ਗਏ ਹਨ।
ਇਥੇ ਇਹ ਵੀ ਦੱਸਣਯੋਗ ਹੈ ਕਿ ਨਿਰਮਲ ਸਿੰਘ ਸ਼ੁਤਰਾਣਾ ਦੀ ਰਿਪੋਰਟ ਵੀ ਕੋਰੋਨਾ ਪਾਜੀਟਿਵ ਪਾਈ ਗਈ ਹੈ। ਮੁੱਖ ਮੰਤਰੀ ਵਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਸੈਸ਼ਨ ‘ਚ ਸ਼ਾਮਲ ਹੋਣ ਵਾਲੇ ਸਾਰੇ ਵਿਧਾਇਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ ਜਿਨ੍ਹਾਂ ਵਿਚੋਂ ਲਗਭਗ 31 ਵਿਧਾਇਕਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਪਾਈ ਗਈ ਸੀ। ਨਿਰਮਲ ਸਿੰਘ ਸ਼ੁਤਰਾਣਾ ਜੋ ਕਿ ਵਿਧਾਨ ਸਭਾ ਸੈਸ਼ਨ ‘ਚ ਸ਼ਾਮਲ ਹੋਏ ਸਨ, ਨੂੰ ਬੁਖਾਰ ਸੀ ਤੇ ਜਦੋਂ ਉਨ੍ਹਾਂ ਨੇ ਬਾਹਰ ਆ ਕੇ ਆਪਣਾ ਕੋਰੋਨਾ ਟੈਸਟ ਕਰਵਾਇਆ ਤਾਂ ਉਨ੍ਹਾਂ ਦੀ ਰਿਪੋਰਟ ਪਾਜੀਟਿਵ ਪਾਈ ਗਈ। ਇਸੇ ਤਰ੍ਹਾਂ ਕੁਲਬੀਰ ਸਿੰਘ ਜੀਰਾ ਜਿਨ੍ਹਾਂ ਨੇ ਟੈਸਟ ਕਰਵਾਇਆ ਸੀ ਉਨ੍ਹਾਂ ਦੀ ਪਹਿਲੀ ਰਿਪੋਰਟ ਤਾਂ ਨੈਗੇਟਿਵ ਆਈ ਸੀ ਜਿਸ ਕਾਰਨ ਉਹ ਵਿਧਾਨ ਸਭਾ ਸੈਸ਼ਨ ‘ਚ ਸ਼ਾਮਲ ਹੋਏ ਸਨ ਪਰ ਦੂਜੀ ਰਿਪੋਰਟ ਪਾਜੀਟਿਵ ਪਾਈ ਗਈ। ਇਨ੍ਹਾਂ ਸਾਰਿਆਂ ਗੱਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਡਾਕਟਰਾਂ ਨੇ ਅਹਿਤਿਆਤ ਦੇ ਤੌਰ ‘ਤੇ ਮੁੱਖ ਮੰਤਰੀ ਨੂੰ 7 ਦਿਨਾਂ ਲਈ ਸੈਲਫ ਕੁਆਰੰਟਾਈਨ ਹੋਣ ਦੀ ਸਲਾਹ ਦਿੱਤੀ ਹੈ।