Captain issues new : ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਾਰੇ ਸਾਰੇ ਸ਼ਹਿਰਾਂ ‘ਚ ਰਾਤ ਦੇ ਕਰਫਿਊ ਦਾ ਸਮਾਂ ਦੋ ਘੰਟੇ ਹੋਰ ਵਧਾ ਦਿੱਤਾ। ਹੁਣ ਰਾਤ ਨੂੰ 11 ਵਜੇ ਦੀ ਬਜਾਏ ਰਾਤ 9 ਵਜੇ ਤੋਂ ਸਵੇਰੇ 5 ਵਜੇ ਤਕ ਕਰਫਿਊ ਰਹੇਗਾ। ਉਦਯੋਗਾਂ ਨੂੰ ਇਸ ਤੋਂ ਛੋਟ ਹੋਵੇਗੀ। ਕੈਪਟਨ ਨੇ ਲੁਧਿਆਣਾ, ਪਟਿਆਲਾ ਤੇ ਜਲੰਧਰ ਦੇ ਲੋਕਾਂ ਨੂੰ ਹਫਤੇ ਦੇ ਆਖਰੀ ਦਿਨਾਂ ਸ਼ਨੀਵਾਰ ਤੇ ਐਤਵਾਰ ਨੂੰ ਘਰਾਂ ‘ਚ ਹੀ ਰਹਿਣ ਦੀ ਅਪੀਲ ਕੀਤੀ।
ਹਫਤਾਵਾਰੀ ਫੇਸਬੁੱਕ ਪ੍ਰੋਗਰਾਮ ‘ਕੈਪਟਨ ਨੂੰ ਸਵਾਰ’ ਦੌਰਾਨ ਉਨ੍ਹਾਂ ਕਿਹਾ ਕਿ ਹਰੇਕ ਮੈਰਿਜ ਪੈਲੇਸ, ਰੈਸਟੋਰੈਂਟ, ਦਫਤਰ ਵਲੋਂ ਇਕ ਨਿਗਰਾਨੀ ਕਰਮਚਾਰੀ ਤਾਇਨਾਤ ਕੀਤਾ ਜਾਵੇਗਾ। ਉਹ ਮਾਸਕ ਪਹਿਨਣ, ਮਾਹੌਲ ਕੀਟਾਣੂ ਰਹਿਤ ਬਣਾਉਣ ਅਤੇ ਸੋਸ਼ਲ ਡਿਸਟੈਂਸਿੰਗ ਨੂੰ ਅਮਲ ‘ਚ ਲਿਆਉਣਾ ਨਿਸ਼ਚਿਤ ਕਰੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਟੀਮਾਂ ਇਨ੍ਹਾਂ ਥਾਵਾਂ ਦਾ ਦੌਰਾ ਕਰਕੇ ਜਾਂਚ ਕਰਨਗੀਆਂ ਅਤੇ ਉਲੰਘਣ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਮਾਜਿਕ ਪੱਧਰ ‘ਤੇ ਜ਼ਿਆਦਾ ਲੋਕਾਂ ਦੇ ਸੰਪਰਕ ‘ਚ ਆਉਣ ਵਾਲੇ ਵਿਅਕਤੀਆਂ ਦੇ ਟੈਸਟ ਆਉਣ ਵਾਲੇ ਹਫਤਿਆਂ ‘ਚ ਕੀਤੇ ਜਾਣਗੇ। ਸਿਹਤ, ਪੁਲਿਸ ਤੇ ਹੋਰ ਵਿਭਾਗਾਂ ਦੇ ਕੋਰੋਨਾ ਨਾਲ ਠੀਕ ਹੋ ਚੁੱਕੇ ਮੁਲਾਜ਼ਮਾਂ ਦੀ ਅਗਲੀ ਲਾਈਨ ਵਿਚ ਡਿਊਟੀ ਲਗਾਈ ਜਾਵੇਗੀ। ਇਹ ਦਿਸ਼ਾ-ਨਿਰਦੇਸ਼ ਮਾਮਲਿਆਂ ‘ਚ ਲਗਾਤਾਰ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਦਿੱਤੇ ਗਏ ਹਨ। ਬੀਤੇ 7 ਦਿਨਾਂ ਦੌਰਾਨ ਰੋਜ਼ਾਨਾ 1000 ਕੇਸ ਸਾਹਮਣੇ ਆਏ ਹਨ। ਪਿਛਲੇ ਹਫਤੇ ਜ਼ਿਆਦਾਤਰ ਕੇਸ ਲੁਧਿਆਣਾ, ਪਟਿਆਲਾ, ਜਲੰਧਰ, ਅੰਮ੍ਰਿਤਸਰ ਤੇ ਮੋਹਾਲੀ ਤੋਂ ਸਾਹਮਣੇ ਆਏ ਹਨ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਖੁਦ ਡਾਕਟਰ ਨਾ ਬਣੋ। ਬੀਮਾਰੀ ਦੀ ਪਛਾਣ ਤੇ ਇਲਾਜ ਦੀ ਸਲਾਹ ਦਾ ਕੰਮ ਡਾਕਟਰਾਂ ਲਈ ਛੱਡ ਦਿਓ।