Captain orders lifting : ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਰਫਿਊ ਹਟਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਹੁਣ ਕਰਫਿਊ ਨਹੀਂ ਕੀਤਾ ਜਾ ਰਿਹਾ ਕਿਉਂਕਿ ਬਹੁਤ ਲੋਕਾਂ ਨੂੰ ਕੰਮ ਲਈ ਘਰ ਤੋਂ ਬਾਹਰ ਨਿਕਲਣ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬਾਰਡਰ ‘ਤੇ ਸੂਬੇ ਵਿਚ ਦਾਖਲ ਹੁੰਦੇ ਸਮੇਂ ਸਖਤੀ ਨਾਲ ਜਾਂਚ ਕੀਤੀ ਜਾਵੇਗੀ।
ਆਨੰਦਪੁਰ ਸਾਹਿਬ ਵਿਖੇ ਅਮਰਜੀਤ ਸਿੰਘ ਦੇ ਸਵਾਲ ਦੇ ਜਵਾਬ ਵਿਚ ਕੈਪਟਨ ਨੇ ਦੱਸਿਆ ਕਿ ਸੂਬਾ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਨੇ ਸ਼ਨੀਵਾਰ ਨੂੰ ਹਫਤਾਵਾਰੀ ਫੇਸਬੁੱਕ ਲਾਈਵ ਸੈਸ਼ਨ ‘ਕੈਪਟਨ ਤੋੰ ਸਵਾਲ’ ਦੌਰਾਨ ਜਨਤਾ ਦੇ ਸਵਾਲਾਂ ਦਾ ਜਵਾਬ ਦੇ ਰਹੇ ਸਨ। ਮੁੱਖ ਮੰਤਰੀ ਨੇ ਲੋਕਾਂ ਤੋਂ ਮਾਸਕ ਪਹਿਨਣ ਅਤੇ ਹੋਰ ਸੁਰੱਖਿਆ ਨਿਯਮਾਂ ਦਾ ਸਖਤੀ ਨਾਲ ਪਾਲਣ ਕਰਨ ਦੀ ਅਪੀਲ ਕੀਤੀ।
ਸੂਬੇ ਵਿਚ ਕੋਰੋਨਾ ਵਾਇਰਸ ਦੇ ਫੈਲਾਅ ਦੇ ਮੱਦੇਨਜ਼ਰ ਐਤਵਾਰ ਅਤੇ ਛੁੱਟੀ ਦੇ ਦਿਨਾਂ ਲੋਕਾਂ ਨੂੰ ਘਰਾਂ ਵਿਚ ਰੱਖਣ ਦੇ ਉਦੇਸ਼ ਨਾਲ ਕਰਫਿਊ ਲਾਗੂ ਕਰਨ ਦਾ ਫੈਸਲਾ ਲਿਆ ਗਿਆ ਸੀ। ਮੁੱਖ ਮੰਤਰੀ ਨੇ ਲੋਕਾਂ ਨੂੰ ਕੋਵਿਡ ਦੇ ਇੰਫੈਕਸ਼ਨ ਦੇ ਕਿਸੇ ਵੀ ਤਰ੍ਹਾਂ ਦੇ ਲੱਛਣ ਦਾ ਸੰਕੇਤ ਦਿਖਣ ‘ਤੇ ਤੁਰੰਤ ਹਸਪਤਾਲਾਂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੁਣ ਤਕ ਕੋਵਿਡ ਨਾਲ 239 ਲੋਕ ਸੂਬੇ ਵਿਚ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਪੰਜਾਬ ਵਿਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 9442 ਤਕ ਜਾ ਪੁੱਜੀ ਹੈ। ਬੀਤੇ ਇਕ ਹਫਤੇ ਤੋਂ ਹਰ ਦਿਨ 300 ਦੇ ਨੇੜੇ-ਤੇੜੇ ਕੇਸ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਦੀ ਸਖਤੀ ਨਾਲ ਜਾਂਚ ਕੀਤੀ ਜਾਵੇਗੀ।