Captain orders strict : ਸੂਬੇ ਵਿਚ ਕੋਰੋਨਾ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਵਿਚ ਹੁਣ ਰਾਤ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤਕ ਸਖਤੀ ਨਾਲ ਲੌਕਡਾਊਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਾਰੇ ਡਿਪਟੀ ਕਮਿਸ਼ਨਰਾਂ ਨੂੰ ਧਾਰਾ 144 ਤਹਿਤ ਇਹ ਹੁਕਮ ਲਾਗੂ ਕਰਨ ਲਈ ਕਿਹਾ ਗਿਆ ਹੈ। ਇਸੇ ਲਈ ਸਾਰੇ ਡਿਪਟੀ ਕਮਿਸ਼ਨਰਾਂ, ਡਵੀਜ਼ਨ ਕਮਿਸ਼ਨਰਾਂ, ਕਮਿਸ਼ਨਰ ਆਫ ਪੁਲਿਸ, ਡੀ. ਆਈ. ਜੀ. ਨੂੰ ਪੱਤਰ ਨੰਬਰ ਐੱਸ. ਐੱਸ. ਏ./ਏ. ਸੀ. ਐੱਸ. ਐੱਚ./2020/479 ਮਿਤੀ 15 ਜੂਨ 2020 ਜਾਰੀ ਕਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵਲੋਂ ਇਹ ਫੈਸਲਾ ਕੋਰੋਨਾ ਦੇ ਵਧਦੇ ਹੋਏ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਵਿਅਕਤੀਆਂ ਦੀ ਪੂਰੀ ਸਕਰੀਨਿੰਗ ਤੋਂ ਬਾਅਦ ਹੀ ਉਨ੍ਹਾਂ ਨੂੰ ਪੰਜਾਬ ਵਿਚ ਦਾਖਲ ਹੋਣ ਦਿੱਤਾ ਜਾਵੇਗਾ ਤੇ ਉਨ੍ਹਾਂ ਕਿਹਾ ਕਿ ਰਾਤ ਦੇ ਸਮੇਂ ਲੌਕਡਾਊਨ ਦਾ ਮੁੱਖ ਉਦੇਸ਼ ਭੀੜ ਨੂੰ ਘੱਟ ਕਰਨਾ ਅਤੇ Social Distancing ਦੀ ਪਾਲਣਾ ਕਰਨਾ ਹੈ। ਸੂਬੇ ਤੋਂ ਇਲਾਵਾ ਪੂਰੇ ਦੇਸ਼ ਵਿਚ ਵੀ 30 ਜੂਨ ਤਕ 5.0 ਅਨਲਾਕ/1.0 ਨੂੰ ਲਾਗੂ ਕੀਤਾ ਗਿਆ ਹੈ ਜਿਸ ਅਧੀਨ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਰਾਤ ਨੂੰ 9 ਵਜੇ ਤੋਂ ਸਵੇਰੇ 5 ਵਜੇ ਤਕ ਘਰਾਂ ਤੋਂ ਬਾਹਰ ਨਾ ਜਾਣ। ਮੁੱਖ ਮੰਤਰੀ ਨੇ ਸ਼ਨੀਵਾਰ ਨੂੰ ਫੇਸਬੁੱਕ ‘ਤੇ ਲਾਈਵ ਹੋ ਕੇ ਕੋਰੋਨਾ ਵਾਇਰ ਸਬੰਧੀ ਪੂਰੀ ਜਾਣਕਾਰੀ ‘ਤੇ ਵਿਚਾਰ-ਚਰਚਾ ਕੀਤੀ ਤੇ ਨਾਲ ਹੀ ਲੋਕਾਂ ਨੂੰ ਸਹਿਯੋਗ ਦੀ ਵੀ ਅਪੀਲ ਕੀਤੀ। ਸੂਬੇ ਵਿਚ ਕੋਰੋਨਾ ਨਾਲ ਮੌਤਾਂ ਦਾ ਅੰਕੜਾ ਦਿਨੋ-ਦਿਨ ਵਧ ਰਿਹਾ ਹੈ ਜੋ ਪ੍ਰਸ਼ਾਸਨ ਲਈ ਚਿੰਤਾ ਦਾ ਵਿਸ਼ਾ ਹੈ।