ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਦੇਸ਼ ਭਰ ਦੇ ਸਾਰੇ ਮਾਨਤਾ ਪ੍ਰਾਪਤ ਸਕੂਲਾਂ ਲਈ 2 ਜਨਵਰੀ ਤੋਂ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਵਿੱਚ ਰਜਿਸਟਰਡ ਵਿਦਿਆਰਥੀਆਂ ਲਈ ਪ੍ਰੈਕਟੀਕਲ ਪ੍ਰੀਖਿਆਵਾਂ ਕਰਵਾਉਣ ਲਈ ਸਰਕੂਲਰ ਅਤੇ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਲੱਖਾਂ ਵਿਦਿਆਰਥੀਆਂ ਲਈ CBSE ਬੋਰਡ ਇਮਤਿਹਾਨਾਂ ਲਈ ਡੇਟਸ਼ੀਟ ਦਾ ਇੰਤਜ਼ਾਰ ਕਿਸੇ ਵੀ ਸਮੇਂ ਖਤਮ ਹੋ ਸਕਦਾ ਹੈ। CBSE ਬੋਰਡ ਜਲਦੀ ਹੀ CBSE 10ਵੀਂ ਡੇਟਸ਼ੀਟ 2023 ਅਤੇ CBSE 12ਵੀਂ ਡੇਟਸ਼ੀਟ 2023 PDF ਨੂੰ ਅਧਿਕਾਰਤ ਵੈੱਬਸਾਈਟ cbse.gov.in ‘ਤੇ ਡਾਊਨਲੋਡ ਕਰਨ ਲਈ ਵੀ ਉਪਲਬਧ ਕਰਵਾਏਗਾ।
ਇਹ ਵੀ ਪੜ੍ਹੋ : ਸਿਧਰਾ ਇਲਾਕੇ ‘ਚ ਸੁਰੱਖਿਆ ਬਲਾਂ ਨੇ 4 ਅੱਤਵਾਦੀ ਕੀਤੇ ਢੇਰ, 7 AK-47, 3 ਪਿਸਤੌਲ ਸਣੇ ਗੋਲਾ ਬਾਰੂਦ ਬਰਾਮਦ
CBSE ਬੋਰਡ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਨਾਲ ਹੀ ਸਕੂਲਾਂ ਨੂੰ ਇਸ ਸਮੇਂ ਦੌਰਾਨ ਦੋਵਾਂ ਜਮਾਤਾਂ ਲਈ ਅੰਦਰੂਨੀ ਮੁਲਾਂਕਣ ਅਤੇ ਪ੍ਰੋਜੈਕਟ ਸਬੰਧੀ ਕੰਮ ਆਦਿ ਨੂੰ ਪੂਰਾ ਕਰਨ ਲਈ ਕਿਹਾ ਹੈ। ਭਾਵੇਂ CBSE ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੇ ਲੱਖਾਂ ਵਿਦਿਆਰਥੀਆਂ ਦੀ ਡੇਟਸ਼ੀਟ ਜਾਰੀ ਕਰਨੀ ਹੈ, ਪਰ ਬੋਰਡ ਦੇ ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ ਲਈਆਂ ਜਾ ਸਕਦੀਆਂ ਹਨ। CBSE 12ਵੀਂ ਅਤੇ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਇੱਕੋ ਸਮੇਂ ਸ਼ੁਰੂ ਕਰ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: