Central government seeks : ਅਨਾਜ ਦੇ 30 ਹਜ਼ਾਰ ਕੁਇੰਟਲ ਨਕਲੀ ਬੀਜ ਘਪਲੇ ਨੂੰ ਲੈ ਕੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਕੇਂਦਰ ਸਰਕਾਰ ਇਸ ਸਬੰਧ ਵਿਚ ਜ਼ਰੂਰੀ ਕਾਰਵਾਈ ਕਰੇਗੀ। ਇਹ ਗੱਲ ਸ਼ਨੀਵਾਰ ਨੂੰ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਪੰਜਾਬ ਦੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਬੀਜ ਘਪਲੇ ਬਾਰੇ ਉਨ੍ਹਾਂ ਨੇ ਨਿੱਜੀ ਪੱਧਰ ‘ਤੇ ਜਾਣਕਾਰੀ ਇਕੱਠੀ ਕੀਤੀ ਹੈ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਉਨ੍ਹਾਂ ਨੂੰ ਚਿੱਠੀ ਲਿਖ ਕੇ ਇਸ ਘਪਲੇ ਦੀ ਜਾਣਕਾਰੀ ਦਿੰਦੇ ਹੋਏ ਵਿਆਪਕ ਪੱਧਰ ‘ਤੇ ਜਾਂਚ ਦੀ ਮੰਗ ਕੀਤੀ ਹੈ।
ਤੋਮਰ ਨੇ ਕਿਹਾ ਕਿ ਹਰਸਿਮਰਤ ਦੇ ਪੱਤਰ ਤੋਂ ਬਾਅਦ ਕੇਂਦਰ ਵਲੋਂ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਘਪਲੇ ਬਾਰੇ ਰਿਪੋਰਟ ਮੰਗੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਤੋਂ ਰਿਪੋਰਟ ਮਿਲਣ ਤੋਂ ਬਾਅਦ ਜੇਕਰ ਜ਼ਰੂਰੀ ਹੋਇਆ ਤਾਂ ਕੇਂਦਰ ਸਰਕਾਰ ਇਸ ਮਾਮਲੇ ਵਿਚ ਕਾਰਵਾਈ ਕਰੇਗੀ। ਭਾਜਪਾ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਗਨੀ ਵਿਚ ਆਯੋਜਿਤ ਵੀਡੀਓ ਕਾਨਫਰੰਸਿਗ ਵਿਚ ਤੋਮਰ ਨੇ ਕੇਂਦਰ ਸਰਕਾਰ ਦੀ ‘ਏਕ ਭਾਰਤ, ਏਕ ਕ੍ਰਿਸ਼ੀ ਬਾਜ਼ਾਰ’ ਯੋਜਨਾ ਦੀ ਜਾਣਕਾਰੀ ਦਿੰਦੇ ਹੋਏ ਇਸ ਬਿਲ ਦੇ ਪਾਸ ਹੋਣ ਨਾਲ ਹੁਣ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਆਪਣੀ ਇੱਛਾ ਨਾਲ ਕਿਤੇ ਵੀ ਵੇਚਣਦਾ ਅਧਿਕਾਰ ਮਿਲ ਗਿਾ ਹੈ ਤੇ ਕਿਸਾਨਾਂ ਨੂੰ ਹੁਣ ਉਨ੍ਹਾਂ ਦੀ ਫਸਲ ਦਾ ਸਹੀ ਮੁੱਲ ਮਿਲ ਸਕੇਗਾ।
ਖੇਤੀ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਦਾ ਇਹ ਕਦਮ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਵੇਚਣ, ਉਨ੍ਹਾਂ ਨੂੰ ਜੋਖਿਮ ਤੋਂ ਬਚਾਉਣ ਅਤੇ ਉਨ੍ਹਾਂ ਦੀ ਕਮਾਈ ਵਿਚ ਸੁਧਾਰ ਤੇ ਬੇਹਤਰ ਖੇਤੀ ਨਿਵੇਸ ਲਈ ਰਾਸ਼ਟਰੀ ਬਾਜ਼ਾਰ ਬਣਾਉਣ ਦੇ ਉਦੇਸ਼ ਨਾਲ ਗਠਿਤ ਕੀਤਾ ਗਿਆ ਹੈ। ਇਸ ਆਰਡੀਨੈਂਸ ਨਾਲ ਕਿਸਾਨਾਂ ਨੂੰ ਸੁਤੰਤਰ ਤੌਰ ‘ਤੇ ਵਪਾਰ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਤੋਮਰ ਨੇ ਕਿਹਾ ਕਿ ਐੱਸ. ਐੱਸ. ਪੀ. ਤੇ ਮੰਡੀਕਰਨ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗਾ। ਤੋਮਰ ਨੇ ਪੰਜਾਬ ਦੇ ਕਿਸਾਨਾਂ ਨੂੰ ਕਿਸੇ ਵੀਤਰ੍ਹਾਂ ਦੇ ਵਹਿਮ ਵਿਚ ਨਾ ਆਉਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਕੁਝ ਰਾਜਨੀਤਕ ਲੋਕ ਮੋਦੀ ਸਰਕਾਰ ਵਲੋਂ ਪਾਸ ਆਰਡੀਨੈਂਸ ਨੂੰ ਲੈ ਕੇ ਕਿਸਾਨਾਂ ਵਿਚ ਭਰਮ ਨੂੰ ਫੈਲਾਉਣ ਵਿਚ ਲੱਗੇ ਹੋਏ ਹਨ।