ਪੰਜਾਬ ਦੇ ਅੰਮ੍ਰਿਤਸਰ ‘ਚ ਧੁੰਦ ਕਾਰਨ ਇਕ ਅਹਿਮ ਫੈਸਲਾ ਲਿਆ ਗਿਆ ਹੈ। ਅੰਮ੍ਰਿਤਸਰ ਵਿਚ ਠੰਡ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਬਦਲਣ ਦਾ ਆਦੇਸ਼ ਦਿੱਤੇ ਗਿਆ ਹੈ। ਜਾਣਕਰੀ ਅਨੁਸਾਰ ਇਹ ਫੈਸਲਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਹੁਕਮਾਂ ’ਤੇ ਲਿਆ ਗਿਆ ਹੈ। ADS ਸੁਰਿੰਦਰ ਸਿੰਘ ਵੱਲੋਂ ਸਮਾਂ ਬਦਲਣ ਦੇ ਹੁਕਮ ਜਾਰੀ ਕੀਤੇ ਗਏ ਹਨ। ਫਿਲਹਾਲ ਇਹ ਹੁਕਮ 15 ਜਨਵਰੀ ਤੱਕ ਲਾਗੂ ਕੀਤੇ ਹਨ। ਇਸ ਸਮੇਂ ਸਬੰਧੀ ਅਗਲਾ ਫੈਸਲਾ ਮੌਸਮ ਦੇ ਹਿਸਾਬ ਨਾਲ ਲਿਆ ਜਾਵੇਗਾ।
ਇਹ ਵੀ ਪੜ੍ਹੋ : ਅੰਮ੍ਰਿਤਸਰ ਜੇਲ੍ਹ ਦੇ ਸੁਰੱਖਿਆ ਪ੍ਰਬੰਧਾਂ ’ਤੇ ਮੁੜ ਉਠੇ ਸਵਾਲ, ਮਿਲੇ 18 ਮੋਬਾਈਲ ਤੇ ਪਾਬੰਦੀਸ਼ੁਦਾ ਵਸਤੂ
ਜਾਣਕਾਰੀ ਅਨੁਸਾਰ ADS ਸੁਰਿੰਦਰ ਸਿੰਘ ਦੇ ਹੁਕਮਾਂ ‘ਤੇ ਹੁਣ ਸੇਵਾ ਕੇਂਦਰ ਸ਼ਾਮ 5 ਵਜੇ ਤੱਕ ਕੰਮ ਕਰਨਗੇ। ਇਸ ਦੇ ਨਾਲ ਹੀ ਇਹ ਸੇਵਾ ਕੇਂਦਰ ਸਵੇਰੇ ਪੌਣੇ10 ਵਜੇ ਖੋਲ੍ਹੇ ਜਾਣਗੇ। ਇਸ ਸਬੰਧੀ DC ਹਰਪ੍ਰੀਤ ਸਿੰਘ ਸੂਦਨ ਦਾ ਕਹਿਣਾ ਹੈ ਕਿ ਸਵੇਰੇ ਠੰਢ ਕਾਰਨ ਦੂਰ ਤੋਂ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੀ ਸਹੂਲਤ ਨੂੰ ਦੇਖਦੇ ਹੋਏ ਹੁਣ ਉਹ 9 ਵਜੇ ਦੀ ਬਜਾਏ 10 ਵਜੇ ਦੇ ਕਰੀਬ ਆਪਣਾ ਕੰਮ ਸ਼ੁਰੂ ਕਰ ਸਕਣਗੇ ਅਤੇ 5 ਵਜੇ ਤੱਕ ਕੰਮ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: