ਭਾਰਤ ਅਤੇ ਪਾਕਿਸਤਾਨ ਨੂੰ ਵੰਡਣ ਵਾਲੀ ਅੰਤਰਰਾਸ਼ਟਰੀ ਅਟਾਰੀ ਸਰਹੱਦ ‘ਤੇ ਰੀਟਰੀਟ ਸਮਾਰੋਹ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ‘ਚ ਲੋਕ ਅਟਾਰੀ ਸਰਹੱਦ ‘ਤੇ ਰੀਟਰੀਟ ਸਮਾਰੋਹ ਦੇਖਣ ਲਈ ਪਹੁੰਚਦੇ ਹਨ। ਜਿਸ ਲਈ ਇਕ ਸਮਾਂ ਨਿਰਧਾਰਿਤ ਹੈ, ਪਰ ਹੁਣ ਇਸ ਰੀਟਰੀਟ ਸੈਰੇਮਨੀ ਦੇ ਸਮੇਂ ਵਿਚ ਬਦਲਾਅ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਹਰਿਆਣਾ ‘ਚ ਸਨਸਨੀਖੇਜ਼ ਘਟਨਾ, ਸੜੀ ਹੋਈ ਬੋਲੈਰੋ ‘ਚ ਮਿਲੀ 2 ਨੌਜਵਾਨਾਂ ਦੀ ਮ੍ਰਿਤਕ ਦੇਹ
ਜਾਣਕਾਰੀ ਅਨੁਸਾਰ ਭਾਰਤ ਅਤੇ ਪਾਕਿਸਤਾਨ ਨੂੰ ਵੰਡਣ ਵਾਲੀ ਅੰਤਰਰਾਸ਼ਟਰੀ ਅਟਾਰੀ ਸਰਹੱਦ ‘ਤੇ ਹੁਣ ਮੌਸਮ ‘ਚ ਬਦਲਾਅ ਕਾਰਨ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਸ ਦਾ ਸਮਾਂ ਸ਼ਾਮ 5.00 ਵਜੇ ਤੋਂ ਬਦਲ ਕੇ 5.30 ਵਜੇ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰੀਟਰੀਟ ਸਮਾਰੋਹ ਦਾ ਸ਼ਾਮ 4.30 ਤੋਂ 5.00 ਵਜੇ ਤੱਕ ਦਾ ਹੁੰਦਾ ਸੀ।
ਵੀਡੀਓ ਲਈ ਕਲਿੱਕ ਕਰੋ -: