ਗੁਰਦਾਸਪੁਰ ਦੇ ਸੈਕੇਟਰੀ ਮੁਹੱਲਾ ਹਨੂੰਮਾਨ ਚੌਕ ਵਿਖੇ ਦੁਪਹਿਰ ਸਮੇਂ ਇਕ ਨੌਜਵਾਨ ਨੇ ਸ਼ੱਕੀ ਹਾਲਾਤਾਂ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਵੰਸ਼ ਸ਼ਰਮਾ (17) ਪੁੱਤਰ ਮੁਲਖ ਰਾਜ ਵਾਸੀ ਸੇਕਤੇੜੀ ਮੁਹੱਲਾ ਗੁਰਦਾਸਪੁਰ ਵਜੋਂ ਹੋਈ ਹੈ। ਮ੍ਰਿਤਕ 12ਵੀਂ ਜਮਾਤ ਦਾ ਵਿਦਿਆਰਥੀ ਸੀ। ਸਥਾਨਕ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਵੰਸ਼ ਸ਼ਰਮਾ ਦੇ ਮਾਤਾ-ਪਿਤਾ ਦਾ ਦਿਹਾਂਤ ਹੋ ਚੁੱਕਾ ਹੈ ਅਤੇ ਉਹ ਗੁਰਦਾਸਪੁਰ ਵਿਖੇ ਆਪਣੇ ਨਾਨਕੇ ਰਹਿੰਦਾ ਸੀ।
ਜਾਣਕਾਰੀ ਅਨੁਸਾਰ ਇਸ ਹਾਦਸੇ ਦੌਰਾਨ ਉਹ ਗੁਰਦਾਸਪੁਰ ਸੀ। ਪਰਿਵਾਰ ਦੇ ਬਾਕੀ ਮੈਂਬਰ ਕਿਸੇ ਹੋਰ ਰਿਸ਼ਤੇਦਾਰ ਦੇ ਸੰਸਕਾਰ ਲਈ ਜੰਮੂ ਗਏ ਹੋਏ ਸਨ ਅਤੇ ਉਹ ਘਰ ਵਿਚ ਇਕੱਲਾ ਸੀ। ਬੀਤੇ ਬੁੱਧਵਾਰ ਨੂੰ ਉਹ 12ਵੀਂ ਜਮਾਤ ਦੀ ਪ੍ਰੀਖਿਆ ਦੇ ਕੇ 3 ਵਜੇ ਘਰ ਪਰਤਿਆ ਸੀ। ਇਸ ਘਟਨਾ ਦਾ ਪਤਾ ਉਦੋਂ ਲੱਗਿਆ ਜਦੋ ਵੰਸ਼ ਦੇ ਕੁਝ ਦੋਸਤ ਉਸ ਦੇ ਘਰ ਆਏ। ਉਨ੍ਹਾਂ ਨੇ ਕਈ ਵਾਰ ਘਰ ਦਾ ਦਰਵਾਜ਼ਾ ਖੜਕਾਇਆ ਪਰ ਵੰਸ਼ ਨੇ ਦਰਵਾਜ਼ਾ ਨਹੀਂ ਖੋਲ੍ਹਿਆ।
ਇਹ ਵੀ ਪੜ੍ਹੋ : ਲੁਧਿਆਣਾ : ਨਹਿਰ ‘ਚ ਡਿੱਗੀ ਤੇਜ਼ ਰਫ਼ਤਾਰ ਸਵਿਫਟ ਕਾਰ, ਮਹਿਲਾ ਤੇ ਚਾਲਕ ਵਾਲ-ਵਾਲ ਬਚੇ
ਇਸ ਕਾਰਨ ਸ਼ੱਕ ਹੋਣ ‘ਤੋਂ ਬਾਅਦ ਉਸ ਦੇ ਦੋਸਤ ਗੁਆਂਢੀਆਂ ਦੀ ਛੱਤ ਰਾਹੀਂ ਘਰ ਅੰਦਰ ਦਾਖਲ ਹੋਏ। ਉਨ੍ਹਾਂ ਦੇਖਿਆ ਕਿ ਵੰਸ਼ ਦੀ ਲਾਸ਼ ਪੱਖੇ ਨਾਲ ਹੋਈ ਸੀ। ਇਸ ‘ਤੋਂ ਬਾਅਦ ਆਸ- ਪਾਸ ਦੇ ਲੋਕਾਂ ਨੇ ਵੰਸ਼ ਨੂੰ ਹੇਠਾਂ ਉਤਾਰਿਆ ਅਤੇ ਨਿੱਜੀ ਹਸਪਤਾਲ ‘ਚ ਇਲਾਜ਼ ਲਈ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਥਾਣਾ ਸਿਟੀ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਅਨੁਸਾਰ ਪੋਸਟਮਾਰਟਮ ਰਿਪੋਰਟ ‘ਤੋਂ ਬਾਅਦ ਹੀ ਘਟਨਾ ਦੇ ਕਰਨਾ ਦਾ ਪਤਾ ਲੱਗ ਸਕਦਾ ਹੈ। ਫਿਲਹਾਲ ਪੁਲਿਸ ਨੇ ਮ੍ਰਿਤਕ ਦਾ ਮੋਬਾਇਲ ਕਬਜ਼ੇ ‘ਚ ਲੈ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: