ਪੰਜਾਬ ਦੇ ਮੁੱਖ ਮੰਤਰੀ ਨੇ ਜੇਲ੍ਹ ਵਿਭਾਗ ਸੰਭਾਲਣ ਤੋਂ ਬਾਅਦ ਅੱਜ ਸੋਮਵਾਰ ਨੂੰ ਪਹਿਲੀ ਵਾਰ ਕਪੂਰਥਲਾ ਦੀ ਕੇਂਦਰੀ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ ਹੈ। ਇਸ ਮੌਕੇ ਉਨ੍ਹਾਂ ਨੇ ਜੇਲ੍ਹ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨਾਲ ਵੀ ਮੁਲਾਕਾਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ CM ਨੇ ਦੱਸਿਆ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਸੁਧਾਰ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਲ੍ਹਾਂ ਵਿਚ ਵੀਡੀਓ ਕਾਨਫਰੰਸਿੰਗ ਅਤੇ ਕੈਦੀਆਂ ਦੇ ਕੰਮਾਂ ’ਚ ਸੁਧਾਰ ਲਿਆਉਣ ਲਈ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਜੇਲ੍ਹਾਂ ਵਿਚ ਬੰਦ ਕੈਦੀਆਂ ਦੇ ਰਹਿਣ ਸਹਿਣ ਨੂੰ ਵੀ ਦਰੁਸਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ‘ਆਪ’ ਵਿਧਾਇਕ ਦਾ ਬਿਆਨ: ਨਿਗਮ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ 1000 ਰੁ: ਦੇਣ ਦੀ ਗਰੰਟੀ ਹੋਵੇਗੀ ਪੂਰੀ
ਮੁੱਖ ਮੰਤਰੀ ਨੇ ਦੱਸਿਆ ਕਿ ਜੇਲ੍ਹਾਂ ’ਚੋਂ ਨਿਕਲਣ ਵਾਲੇ ਕੈਦੀਆਂ ਮੁੜ ਅਪਰਾਧਕ ਗਤੀਵਿਧੀਆਂ ਵਿਚ ਨਾ ਫਸਣ, ਇਸ ਲਈ ਉਨ੍ਹਾਂ ਦੀ ਮਾਨਸਿਕ ਦਸ਼ਾ ਨੂੰ ਮਜ਼ਬੂਤ ਕੀਤੀ ਜਾ ਰਿਹਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਜੇਲ੍ਹਾਂ ਵਿਚ ਵੱਧ ਰਹੀਆਂ ਕੈਦੀਆਂ ਦੀ ਗਿਣਤੀ ਨੂੰ ਦੇਖਦੇ ਹੋਏ ਕੇਂਦਰ ਦੇ ਗ੍ਰਹਿ ਵਿਭਾਗ ਨਾਲ ਹੋਰ ਜੇਲ੍ਹਾਂ ਦੇ ਨਿਰਮਾਣ ਲਈ ਵੀ ਗੱਲਬਾਤ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: