CM gave cash : ਪਟਿਆਲਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 12ਵੀਂ ਜਮਾਤ ‘ਚੋਂ 98 ਫੀਸਦੀ ਅੰਕ ਹਾਸਲ ਕਰਨ ਵਾਲੇ ਸੂਬੇ ਦੇ ਵਿਦਿਆਰਥੀਆਂ ਨੂੰ 5100-5100 ਰੁਪਏ ਦਾ ਨਕਦ ਇਨਾਮ ਦਿੱਤਾ ਗਿਆ। ਇਨ੍ਹਾਂ ਵਿਚ ਪਟਿਆਲਾ ਜਿਲ੍ਹੇ ਦੇ 9 ਵਿਦਿਆਰਥੀ ਸ਼ਾਮਲ ਹਨ। ਇਨਾਮ ਮਿਲਣ ਕਾਰਨ ਵਿਦਿਆਰਥੀ, ਮਾਪੇ ਤੇ ਅਧਿਆਪਕ ਬਹੁਤ ਖੁਸ਼ ਹਨ। ਇਨਾਮ ਪ੍ਰਾਪਤ ਕਰਨ ਵਾਲੇ ਸਕੂਲੀ ਵਿਦਿਆਰਥੀਆਂ ਵਿਚ 2 ਲੜਕੇ ਤੇ 7 ਲੜਕੀਆਂ ਹਨ।
ਜਿਨ੍ਹਾਂ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਵਲੋਂ ਨਕਦ ਇਨਾਮ ਦਿੱਤਾ ਗਿਆ ਉਨ੍ਹਾਂ ਵਿਚ ਅਰਸ਼ਦੀਪ ਕੌਰ ਪੁੱਤਰੀ ਜਗਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਕਸੀ ਸੈਣੀਆਂ, ਸਵੀਨ ਪੁੱਤਰੀ ਜੈਪਾਲ ਐੱਨ. ਟੀ. ਸੀ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ, ਸਵਰਨਜੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਤੇ ਸਤਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੋਨਲ ਸਪੁੱਤਰੀ ਅਮਨਦੀਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇ ਤਰਨਵੀਰ ਸਿੰਘ ਪੁੱਤਰ ਕ੍ਰਿਪਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤੇ ਆਸ਼ਾ ਦੇਵੀ ਪੁੱਤਰੀ ਬਲਦੇਵ ਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਈਪੁਰ ਸ਼ਾਮਲ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਨਕਦ ਇਨਾਮ ਰਾਸ਼ੀ ਦੇਣ ਦਾ ਉਨ੍ਹਾਂ ਦਾ ਮਕਸਦ ਬੱਚਿਆਂ ਨੂੰ ਉਤਸ਼ਾਹਿਤ ਕਰਨਾ ਤੇ ਉਨ੍ਹਾਂ ਦੀ ਹੌਸਲਾ ਅਫਜਾਈ ਕਰਨਾ ਹੈ। ਜਿਲ੍ਹਾ ਸਿੱਖਿਆ ਅਫਸਰ (ਸੈ.) ਹਰਿੰਦਰ ਕੌਰ ਨੇ ਸਬੰਧਤ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ ਜਿਨ੍ਹਾਂ ਦੀ ਮਿਹਨਤ ਰੰਗ ਲਿਆਈ ਅਤੇ ਬੱਚਿਆਂ ਨੇ ਇੰਨੇ ਚੰਗੇ ਅੰਕ ਹਾਸਲ ਕੀਤੇ।