ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਰਨਾਲਾ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਹੁਤ ਜਲਦੀ ਬਰਨਾਲਾ ਵਿਖੇ ਨਰਸਿੰਗ ਕਾਲਜ ਦੀ ਸਥਾਪਨਾ ਕੀਤੀ ਜਾਵੇਗੀ। ਸਰਕਾਰੀ ਸਕੂਲਾਂ ਵਿੱਚ ਵਧੀਆ ਸਿੱਖਿਆ ਦਿੱਤੀ ਜਾਵੇਗੀ, ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾਵੇਗਾ।
ਇਸ ਦੇ ਨਾਲ ਹੀ CM ਮਾਨ ਨੇ ਕਿਹਾ ਕਿ ਬਰਨਾਲਾ ਵਿਚ ਚੰਗੇ ਸਕੂਲ ਅਤੇ ਹਸਪਤਾਲ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਹਵਾਈ ਅੱਡੇ ’ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਰਨਾਲਾ ਵਾਸੀਆਂ ਲਈ ਹਲਵਾਰਾ ‘ਚ ਏਅਰਪੋਰਟ ਬਣਾਇਆ ਜਾ ਰਿਹਾ ਹੈ, ਜਿਸ ਦਾ ਨਾਂ ਸ਼ਹੀਦਾਂ ਦੇ ਨਾਂ ‘ਤੇ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : ਮੰਤਰੀ ਭੁੱਲਰ ਨੇ ਲੁਧਿਆਣਾ ਬੱਸ ਸਟੈਂਡ ‘ਤੇ ਅਚਾਨਕ ਮਾਰਿਆ ਛਾਪਾ, ਅਧਿਕਾਰੀਆਂ ਨੂੰ ਦਿੱਤੇ ਅਹਿਮ ਹੁਕਮ
CM ਭਗਵੰਤ ਮਾਨ ਵੱਲੋਂ ਕਿਸਾਨਾਂ ਲਈ ਵੀ ਖਾਸ ਐਲਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਅਤੇ ਕਣਕ ਤੋਂ ਇਲਾਵਾ ਹੋਰ ਫ਼ਸਲਾਂ ‘ਤੇ ਸਮੁੱਚੀ SSP ਮਿਲੇਗੀ। ਪੰਜਾਬ ਵਿੱਚ ਹਰ ਸਾਲ 2100 ਜਵਾਨ ਪੁਲਿਸ ਵਿੱਚ ਭਰਤੀ ਕੀਤੇ ਜਾਣਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬੇ ਵਿੱਚ ਪਹਿਲਾਂ ਫੈਕਟਰੀ ਵਪਾਰੀਆਂ ਦਾ ਦੋ ਪਰਿਵਾਰਾਂ ਨਾਲ ਸਮਝੌਤਾ ਹੋਇਆ ਸੀ ਪਰ ਹੁਣ ਫੈਕਟਰੀ ਵਪਾਰੀਆਂ ਦਾ ਪੰਜਾਬ ਦੇ ਲੋਕਾਂ ਨਾਲ ਸਮਝੌਤਾ ਹੋ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: