ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ ‘ਤੇ ਸਾਲ 2023 ਲਈ ਸੂਬਾ ਸਰਕਾਰ ਦੀ ਡਾਇਰੀ ਜਾਰੀ ਕੀਤੀ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਡਾਇਰੀ ਦਾ ਡਿਜ਼ਾਇਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੁਆਰਾ ਸੰਕਲਪਿਤ ਅਤੇ ਤਿਆਰ ਕੀਤਾ ਗਿਆ ਹੈ। ਇਸ ਡਾਇਰੀ ਨੂੰ ਪੰਜਾਬ ਕੰਟਰੋਲਰ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦੁਆਰਾ ਛਾਪਿਆ ਗਿਆ ਹੈ।
ਇਹ ਵੀ ਪੜ੍ਹੋ : ਕੇਂਦਰੀ ਬਜਟ ਤੋਂ ਪੰਜਾਬ ਦੀਆਂ ਉਮੀਦਾਂ, ਇੰਡਸਟ੍ਰੀਅਲ ਪੈਕੇਜ ਦੀ ਮੰਗ, ਪਰਾਲੀ ਤੇ ਹੋਰ ਮੁੱਦਿਆਂ ‘ਤੇ ਵੀ ਰਾਹਤ ਦੀ ਲੋੜ
ਸਾਲ 2023 ਲਈ ਸਰਕਾਰੀ ਡਾਇਰੀ ਜਾਰੀ ਕਰਨ ਮੌਕੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਕੇ. ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਸੂਚਨਾ ਤੇ ਲੋਕ ਸੰਪਰਕ ਰਾਹੁਲ ਭੰਡਾਰੀ, ਸੂਚਨਾ ਤੇ ਲੋਕ ਸੰਪਰਕ ਡਾਇਰੈਕਟਰ ਸੋਨਾਲੀ ਗਿਰੀ ਤੇ ਹੋਰ ਕਈ ਲੋਕ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -: