ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹਿਰੀ ਵਿਕਾਸ ਸਬੰਧੀ ਮਾਡਲ ਤਿਆਰ ਕੀਤਾ ਗਿਆ ਹੈ। CM ਮਾਨ ਵੱਲੋਂ ਆਉਣ ਵਾਲੇ ਦਿਨਾਂ ’ਚ ਸ਼ਹਿਰਾਂ ’ਤੇ ਧਿਆਨ ਕੇਂਦਰਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਮਾਨ ਸ਼ਹਿਰਾਂ ਦੇ ਵਿਕਾਸ ਮਾਡਲ ਦੀ ਚਰਚਾ ਵੱਡੇ ਮਹਾਨਗਰਾਂ ਜਲੰਧਰ, ਲੁਧਿਆਣਾ, ਅੰਮ੍ਰਿਤਸਰ ’ਚ ਜਾ ਕੇ ਖ਼ੁਦ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਫਰਵਰੀ ਮਹੀਨੇ ਤੋਂ ਹਰ ਹਫ਼ਤੇ ਸ਼ਹਿਰਾਂ ਦਾ ਦੌਰਾ ਕਰਨ ਦਾ ਫ਼ੈਸਲਾ ਕੀਤਾ ਹੈ।
ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ CM ਮਾਨ ਹਫ਼ਤੇ ’ਚ ਘੱਟੋ-ਘੱਟ 2 ਦਿਨ ਸ਼ਹਿਰਾਂ ਦਾ ਦੌਰਾ ਕਰਨਗੇ। ਇਸ ਨਾਲ ਉਨ੍ਹਾਂ ਨੂੰ ਸ਼ਹਿਰੀ ਲੋਕਾਂ ਦੇ ਨੇੜੇ ਜਾਣ ਦਾ ਮੌਕਾ ਮਿਲੇਗਾ ਅਤੇ ਉਹ ਸ਼ਹਿਰੀ ਲੋਕਾਂ ‘ਚ ਆਪਣੀ ਸਰਕਾਰ ਦਾ ਸ਼ਹਿਰਾਂ ਪ੍ਰਤੀ ਨਜ਼ਰ ਦਾ ਪ੍ਰਗਟਾਵਾ ਕਰ ਸਕਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅਗਲੇ ਇਕ ਹਫ਼ਤਾ ਕਾਫ਼ੀ ਰੁੱਝੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ : ਉੱਤਰਾਖੰਡ ਦੇ ਪਿਥੌਰਾਗੜ੍ਹ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 3.8 ਰਹੀ ਤੀਬਰਤਾ
ਮੁੱਖ ਮੰਤਰੀ ਭਗਵੰਤ ਮਾਨ ਦੇ ਆਗੂਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਫਿਲਹਾਲ ਉਹ ਮਹਾਰਾਸ਼ਟਰ ਅਤੇ ਓਡਿਸ਼ਾ ਦੇ ਦੌਰੇ ’ਤੇ ਜਾਣਗੇ। ਇਸ ਦੇ ਨਾਲ ਹੀ ਗਣਤੰਤਰ ਦਿਵਸ ਸਮਾਰੋਹ ’ਚ ਵੀ ਉਨ੍ਹਾਂ ਨੇ ਰਾਸ਼ਟਰੀ ਝੰਡਾ ਲਹਿਰਾਉਣਾ ਹੈ। ਫਰਵਰੀ ਦੇ ਸ਼ੁਰੂ ਤੋਂ ਹੀ ਮੁੱਖ ਮੰਤਰੀ ਦੀ ਸ਼ਹਿਰਾਂ ਪ੍ਰਤੀ ਨਜ਼ਰਸਾਨੀ ਸਾਹਮਣੇ ਆਉਣੀ ਸ਼ੁਰੂ ਹੋ ਜਾਵੇਗੀ। ਪੰਜਾਬ ਸਰਕਾਰ ਆਉਣ ਵਾਲੇ ਕੁਝ ਮਹੀਨਿਆਂ ’ਚ ਨਿਗਮ ਚੋਣਾਂ ਲਈ CM ਮਾਨ ਪਹਿਲਾਂ ਹੀ ਸ਼ਹਿਰਾਂ ’ਚ ਆਪਣੀ ਪਾਰਟੀ ਨੂੰ ਪੂਰੀ ਤਰ੍ਹਾਂ ਮਜ਼ਬੂਤ ਕਰਨਾ ਚਾਹੁੰਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸ ਦੇਈਏ CM ਮਾਨ ਦੀ ਅਗਵਾਈ ’ਚ ਅੰਮ੍ਰਿਤਸਰ ’ਚ ਜੀ-20 ਸਿਖਰ ਸੰਮੇਲਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਤਹਿਤ ਅੰਮ੍ਰਿਤਸਰ ਲਈ ਵਿਕਾਸ ਪ੍ਰਾਜੈਕਟ ਤਿਆਰ ਕਰ ਲਏ ਗਏ ਹਨ। ਦੱਸਿਆ ਜਾ ਰਿਹਾ ਹੈ ਮੁਖ ਮੰਤਰੀ ਜਲੰਧਰ ਅਤੇ ਲੁਧਿਆਣਾ ਲਈ ਵੀ ਵਿਸ਼ੇਸ਼ ਤੌਰ ’ਤੇ ਵਿਕਾਸ ਪ੍ਰਾਜੈਕਟ ਤਿਆਰ ਕਰ ਰਹੇ ਹਨ। ਇਸ ਸਬੰਧੀ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।