ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਲੁਧਿਆਣਾ ਦੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ (PAU) ਵਿਖੇ ਵੱਡੀ ਗਿਣਤੀ ਵਿਚ ਕਿਸਾਨਾਂ ਨਾਲ ਸੰਵਾਦ ਕੀਤਾ ਗਿਆ। ਇਸ ਦੌਰਾਨ ਭਗਵੰਤ ਮਾਨ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। CM ਮਾਨ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਕੱਢਣ ਦਾ ਭਰੋਸਾ ਜਤਾਇਆ ਹੈ। ਇਸ ਮੌਕੇ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕਰਦੇ ਹੋਏ ਮਿੱਲਾਂ ਨੂੰ ਕਿਸਾਨਾਂ ਦੇ ਬਕਾਏ ਨੂੰ ਜਾਰੀ ਕਰਨ ਦੇ ਹੁਕਮ ਦਿੱਤੇ।
ਆਪਣੇ ਸੰਬੋਧਨ ਦੌਰਾਨ CM ਭਗਵੰਤ ਮਾਨ ਨੇ ਆਧੁਨਿਕ ਖੇਤੀ ‘ਤੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬੀ ਮਿਹਨਤੀ ਕੌਮ ਹੈ ਅਤੇ ਕਿਸਾਨਾਂ ਦੀਆਂ ਫਸਲਾਂ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਥੇ ਹਰ ਤਰ੍ਹਾਂ ਦੇ ਮਾਹਿਰ ਮੌਜੂਦ ਹਨ ਅਤੇ ਉਨ੍ਹਾਂ ਤੋਂ ਸਲਾਹ ਲੈਣ। ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੀਆਂ ਸਮੱਸਿਆਵਾਂ ਨੂੰ ਸਰਕਾਰ ਅੱਗੇ ਰੱਖਣ। ਸਰਕਾਰ ਉਨ੍ਹਾਂ ਦੀਆਂ ਸ਼ਿਕਾਇਤ ‘ਤੇ ਸਰਕਾਰ ਐਕਸ਼ਨ ਜ਼ਰੂਰ ਲੈਣਗੇ।
ਇਹ ਵੀ ਪੜ੍ਹੋ : ਹਿਮਾਚਲ ‘ਚ ਗਰਭਵਤੀ ਔਰਤ ਨੂੰ ਕੁਰਸੀ ‘ਤੇ ਬਿਠਾ ਕੇ ਪਹੁੰਚਾਇਆ ਹਸਪਤਾਲ, ਸੜਕ ਨਾ ਹੋਣ ਕਰਕੇ 3KM ਪੈਦਲ ਚਲੇ ਲੋਕ
CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਨੂੰ ਪ੍ਰੋਸੈਸਿੰਗ ਪਲਾਂਟ ਬਣਾ ਕੇ ਦਿੱਤਾ ਜਾਵੇਗਾ ਅਤੇ ਅੰਡਰਗਰਾਊਂਡ ਪਾਈਪਾਂ ਦਾ ਜਾਲ ਵਿਛਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਦਿੱਤੇ ਗਏ ਸੁਝਾਵਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਮਾਹਰਾਂ ਨਾਲ ਵੀ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਫੋਨ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਹੱਲ ਦੱਸਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: