CM will soon : ਪੰਜਾਬ ਵਿਚ ਸਮਾਰਟ ਫੋਨ ਦਾ ਇੰਤਜ਼ਾਰ ਕਰ ਰਹੇ ਨੌਜਵਾਨਾਂ ਲਈ ਬਹੁਤ ਹੀ ਚੰਗੀ ਖਬਰ ਹੈ ਕਿ ਸਰਕਾਰ ਕੋਲ 50000 ਸਮਾਰਟ ਫੋਨ ਦੀ ਖੇਪ ਪਹੁੰਚ ਚੁੱਕੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਇਹ ਫੋਨ ਸਭ ਤੋਂ ਪਹਿਲਾਂ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਵੰਡੇ ਜਾਣਗੇ। ਉਨ੍ਹਾਂ ਵਿਦਿਆਰਥੀਆਂ ਨੂੰ ਪਹਿਲ ਦਿੱਤੀ ਜਾਵੇਗੀ ਜਿਨ੍ਹਾਂ ਕੋਲ ਸਮਾਰਟ ਫੋਨ ਨਹੀਂ ਹਨ। ਇਸ ਨਾਲ ਉਨ੍ਹਾਂ ਨੂੰ ਆਨਲਾਈਨ ਪੜ੍ਹਾਈ ਵਿਚ ਕੋਈ ਮੁਸ਼ਕਲ ਨਹੀਂ ਆਏਗੀ।
50 ਹਜ਼ਾਰ ਹੋਰ ਸਮਾਰਟ ਫੋਨ ਦਾ ਸਟਾਕ ਆਉਣਾ ਅਜੇ ਬਾਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2017 ਦੇ ਚੋਣ ਮੈਨੀਫੈਸਟੋ ਵਿਚ ਲੋਕਾਂ ਨਾਲ ਜੋ 562 ਵਾਅਦੇ ਕੀਤੇ ਸਨ ਉਨ੍ਹਾਂ ਵਿਚੋਂ 435 ਵਾਅਦਿਆਂ ਨੂੰ ਪੂਰਾ ਕਰ ਦਿੱਤਾ ਗਿਆ ਹੈ ਤੇ ਰਹਿੰਦੇ ਸਮੇਂ ਵਿਚ ਬਾਕੀ ਰਹਿੰਦੇ ਕੰਮਾਂ ਨੂੰ ਵੀ ਪੂਰਾ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਆਰਡਰ ਨੂੰ ਰੱਦ ਕਰਨ ਦੀ ਯੋਜਨਾ ਬਣਾ ਰਹੀ ਸੀ, ਪਰ ਜਦੋਂ ਇਹ ਪਤਾ ਲੱਗਿਆ ਕਿ ਕੰਪਨੀ ਸਿਰਫ ਭਾਰਤ ਵਿਚ ਉਤਪਾਦ ਤਿਆਰ ਕਰ ਰਹੀ ਹੈ ਤੇ ਇਸ ਦਾ ਚੀਨ ਨਾਲ ਕੋਈ ਸਬੰਧ ਨਹੀਂ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਬਰਗਾੜੀ ਕੇਸ ਵਿੱਚ ਦੇਰੀ ਹੋ ਰਹੀ ਹੈ ਕਿਉਂਕਿ ਸੀ ਬੀ ਆਈ ਵੱਲੋਂ ਕੇਸ ਦੀ ਜਾਂਚ-ਪੜਤਾਲ ਅਤੇ ਫਾਈਲ ਵਾਪਸ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵੱਲੋਂ ਇਸ ਮੁੱਦੇ ’ਤੇ ਫੈਲੇ ਜਾ ਰਹੇ ਝੂਠੇ ਪ੍ਰਚਾਰ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਦੀ ਲੋੜ ਹੈ।