co-operative societies : ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆਂ ਸਹਿਕਾਰੀਆਂ ਸੁਸਾਇਟੀਆਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਇਨ੍ਹਾਂ ਵਿਚਲੀਆਂ ਖਾਮੀਆਂ ਦੂਰ ਕਰਨ ਲਈ ਅੱਜ ਕੁਝ ਵਿਧਾਇਕਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜ਼ਮੀਨੀ ਹਕੀਕਤਾਂ ਜਾਣਨ ਤੋਂ ਬਾਅਦ ਸ. ਰੰਧਾਵਾ ਨੇ ਇਨ੍ਹਾਂ ਸੁਸਾਇਟੀਆਂ ਦਾ ਪੱਧਰ ਉਪਰ ਚੁੱਕਣ ਅਤੇ ਦਸ਼ਾ ਸੁਧਾਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਥੇ ਮਾਰਕਫੈਡ ਦੇ ਮੁੱਖ ਦਫਤਰ ਵਿਖੇ ਹੋਈ ਮੀਟਿੰਗ ਵਿੱਚ ਸ. ਰੰਧਾਵਾ ਨੇ ਕਿਹਾ ਕਿ ਜਿੱਥੇ ਵੀ ਸੁਸਾਇਟੀਆਂ ਨੂੰ ਲੋੜੀਂਦੇ ਸਟਾਫ ਦੀ ਲੋੜ ਹੈ, ਉਸ ਦੀ ਘਾਟ ਨੂੰ ਪੂਰਾ ਕਰਨ ਲਈ ਭਰਤੀ ਦੇ ਅਧਿਕਾਰ ਜੁਆਇੰਟ ਰਜਿਸਟਰਾਰਜ਼ ਨੂੰ ਦਿੱਤੇ ਜਾਣ। ਉਨ੍ਹਾਂ ਸੁਸਾਇਟੀਆਂ ਦੇ ਕੰਮ ਦਾ ਮੁਲਾਂਕਣ ਕਰਦਿਆਂ ਘਾਟੇ ਵਿੱਚ ਚੱਲ ਰਹੀਆਂ ਸੁਸਾਇਟੀਆਂ ਨੂੰ ਮੁਨਾਫੇ ਵਿੱਚ ਲਿਆਉਣ ਲਈ ਕਾਰਗਾਰ ਵਿਆਪਕ ਨੀਤੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਸੁਸਾਇਟੀਆਂ ਦੇ ਕੰਮਕਾਜ ਵਿੱਚ ਸੁਧਾਰ ਅਤੇ ਪਾਰਦਰਸ਼ਤਾ ਲਿਆਉਣ ਲਈ ਵੀ ਸੁਝਾਅ ਮੰਗੇ।
ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆਂ ਸਹਿਕਾਰੀਆਂ ਸੁਸਾਇਟੀਆਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਇਨ੍ਹਾਂ ਵਿਚਲੀਆਂ ਖਾਮੀਆਂ ਦੂਰ ਕਰਨ ਲਈ ਅੱਜ ਕੁਝ ਵਿਧਾਇਕਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜ਼ਮੀਨੀ ਹਕੀਕਤਾਂ ਜਾਣਨ ਤੋਂ ਬਾਅਦ ਸ. ਰੰਧਾਵਾ ਨੇ ਇਨ੍ਹਾਂ ਸੁਸਾਇਟੀਆਂ ਦਾ ਪੱਧਰ ਉਪਰ ਚੁੱਕਣ ਅਤੇ ਦਸ਼ਾ ਸੁਧਾਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਥੇ ਮਾਰਕਫੈਡ ਦੇ ਮੁੱਖ ਦਫਤਰ ਵਿਖੇ ਹੋਈ ਮੀਟਿੰਗ ਵਿੱਚ ਸ. ਰੰਧਾਵਾ ਨੇ ਕਿਹਾ ਕਿ ਜਿੱਥੇ ਵੀ ਸੁਸਾਇਟੀਆਂ ਨੂੰ ਲੋੜੀਂਦੇ ਸਟਾਫ ਦੀ ਲੋੜ ਹੈ, ਉਸ ਦੀ ਘਾਟ ਨੂੰ ਪੂਰਾ ਕਰਨ ਲਈ ਭਰਤੀ ਦੇ ਅਧਿਕਾਰ ਜੁਆਇੰਟ ਰਜਿਸਟਰਾਰਜ਼ ਨੂੰ ਦਿੱਤੇ ਜਾਣ। ਉਨ੍ਹਾਂ ਸੁਸਾਇਟੀਆਂ ਦੇ ਕੰਮ ਦਾ ਮੁਲਾਂਕਣ ਕਰਦਿਆਂ ਘਾਟੇ ਵਿੱਚ ਚੱਲ ਰਹੀਆਂ ਸੁਸਾਇਟੀਆਂ ਨੂੰ ਮੁਨਾਫੇ ਵਿੱਚ ਲਿਆਉਣ ਲਈ ਕਾਰਗਾਰ ਵਿਆਪਕ ਨੀਤੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਸੁਸਾਇਟੀਆਂ ਦੇ ਕੰਮਕਾਜ ਵਿੱਚ ਸੁਧਾਰ ਅਤੇ ਪਾਰਦਰਸ਼ਤਾ ਲਿਆਉਣ ਲਈ ਵੀ ਸੁਝਾਅ ਮੰਗੇ।