ਵਿਧਾਨ ਸਭਾ ਚੋਣਾਂ ਦਾ ਬਿਗੁਲ ਵਜਣ ਤੋਂ ਪਹਿਲਾਂ ਕਾਂਗਰਸ ਹੁਣ ਲੋਕਾਂ ਵਿਚ ਕੰਮਾਂ ਨੂੰ ਲੈ ਕੇ ਸਰਗਰਮ ਹੋਣ ਲੱਗੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਹੁਸ਼ਿਆਰਪੁਰ, ਜਲੰਧਰ ਤੇ ਮੋਹਾਲੀ ਦੇ ਵਿਧਾਇਕਾਂ ਨਾਲ ਮੀਟਿੰਗ ਕਰਕੇ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਦਰਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਸ਼ਿਕਾਇਤਾਂ ਸੁਣੀਆਂ। ਇਸ ਪਿੱਛੋਂ ਮੁੱਖ ਮੰਤਰੀ ਨੇ ਸੁਵਿਧਾ ਕੈਂਪਾਂ ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਹੈ, ਜਿਨ੍ਹਾਂ ਵਿਚ ਬੈਠ ਕੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਮਸਲੇ ਮੌਕੇ ‘ਤੇ ਸੁਣ ਕੇ ਹੱਲ ਕਰੇਗਾ।
ਪੰਜਾਬ ਨਾਲ ਜੁੜੀਆਂ ਖਬਰਾਂ ਪੜ੍ਹਨ ਲਈ ਡਾਊਨਲੋਡ ਕਰੋ Daily Post Punjabi ਐਪ