Confirmation of a : ਜਿਲ੍ਹਾ ਜਲੰਧਰ ਦੇ ਪਿੰਡ ਵਰਿਆਣਾ ਵਿਖੇ ਵੀ ਇਕ ਕੋਰੋਨਾ ਪਾਜੀਟਿਵ ਕੇਸ ਦੀ ਪੁਸ਼ਟੀ ਹੋਈ ਹੈ। ਉਕਤ ਕੋਰੋਨਾ ਪਾਜੀਟਿਵ ਦੀ ਪਛਾਣ ਵਰਿਆਣਾ ਵਿਖੇ ਪ੍ਰਵਾਸੀ ਇੰਦੂ ਦੇਵੀ (38) ਦੇ ਰੂਪ ਵਿਚ ਹੋਈ। ਮਿਲੀ ਜਾਣਕਾਰੀ ਮੁਤਾਬਕ ਉਸ ਨੂੰ ਕਾਫੀ ਦਿਨਾਂ ਤੋਂ ਸਾਹ ਲੈਣ ਵਿਚ ਮੁਸ਼ਕਲ ਆ ਰਹੀ ਸੀ। ਉਸ ਦੀ ਹਾਲਤ ਨੂੰ ਦੇਖਦਿਆਂ ਉਕਤ ਔਰਤ ਨੂੰ ਸਿਵਲ ਹਸਪਤਾਲ ਜਲੰਧਰ ਵਿਖੇ ਉਸ ਦਾ ਟੈਸਟ ਕਰਵਾਇਆ ਗਿਆ ਜਿਥੇ ਉਸ ਦੀ ਰਿਪੋਰਟ ਅੱਜ ਪਾਜੀਟਿਵ ਆਈ ਹੈ। ਰਿਪੋਰਟ ਪਾਜੀਟਿਵ ਆਉਣ ਤੋਂ ਬਾਅਦ ਇੰਦੂ ਦੇਵੀ ਨੂੰ ਇਲਾਜ ਲਈ ਮੈਰੀਟੋਰੀਅਸ ਸਕੂਲ ਵਿਚ ਦਾਖਲ ਕਰਵਾਇਆ ਗਿਆ ਹੈ ਤੇ ਉਸ ਦੇ ਸੰਪਰਕ ਵਿਚ ਆਉਣ ਵਾਲੇ ਲਗਭਗ 14 ਵਿਅਕਤੀਆਂ ਨੂੰ ਏਕਾਂਤਵਾਸ ਵਿਚ ਰੱਖਿਆ ਗਿਆ ਹੈ। ਸਿਹਤ ਵਿਭਾਗ ਦੀ ਟੀਮ ਨੂੰ ਪਤਾ ਲੱਗਦਿਆਂ ਹੀ ਉਹ ਮੌਕੇ ‘ਤੇ ਪੁੱਜੀ।
ਟੀਮ ਵਲੋਂ ਤੁਰੰਤ ਹੀ ਉਕਤ ਔਰਤ ਨੂੰ ਹਸਪਤਾਲ ਪਹੁੰਚਾਇਆ ਗਿਆ ਤੇ ਨਾਲ ਹੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਉਸ ਦੇ ਸਹੀ ਇਲਾਜ ਦਾ ਭਰੋਸਾ ਵੀ ਦਿਵਾਇਆ ਗਿਆ। ਸਿਹਤ ਵਿਭਾਗ ਦੀ ਟੀਮ ਵਲੋਂ ਹੁਣ ਤੇਜ਼ੀ ਨਾਲ ਉਨ੍ਹਾਂ ਲੋਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਜਿਹੜੇ ਉਸ ਦੇ ਸੰਪਰਕ ਵਿਚ ਸਨ ਤਾਂ ਜੋ ਕੋਰੋਨਾ ਦੀ ਵਧਦੀ ਲਾਗ ਨੂੰ ਕੰਟਰੋਲ ਕੀਤਾ ਜਾ ਸਕੇ। ਟੀਮ ਵਲੋਂ ਉਕਤ ਔਰਤ ਨੂੰ ਐਂਬੂਲੈਂਸ ਵਿਚ ਹਸਪਤਾਲ ਪਹੁੰਚਾਇਆ ਗਿਆ ਜਿਥੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਜਿਲ੍ਹਾ ਪ੍ਰਸ਼ਾਸਨ ਵਲੋਂ ਹੁਣ ਸਪੈਸ਼ਲ ਟੀਮ ਕੋਰੋਨਾ ਪਾਜੀਟਿਵ ਮਰੀਜ਼ ਨੂੰ ਲੈਣ ਜਾਵੇਗੀ। ਅੱਜ ਸਵੇਰੇ ਹੀ ਜਲੰਧਰ ਵਿਖੇ 25 ਨਵੇਂ ਕੋਰੋਨਾ ਪਾਜੀਟਿਵ ਮਰੀਜ਼ ਵੀ ਮਿਲੇ ਹਨ ਜਿਸ ਕਾਰਨ ਸ਼ਹਿਰ ਵਾਸੀਆਂ ਵਿਚ ਕਾਫੀ ਖੌਫ ਦਾ ਮਾਹੌਲ ਹੈ।
ਸੂਬੇ ਵਿਚ ਕੋਰੋਨਾ ਦੇ ਕੇਸ ਬਹੁਤ ਤੇਜ਼ੀ ਨਾਲ ਵਧ ਰਹੇ ਹਨ। ਇਸ ਨੂੰ ਕੰਟਰੋਲ ਕਰਨ ਲਈ ਸਰਕਾਰ ਵਲੋਂ ਗਾਈਡਲਾਈਜ਼ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ ਪਰ ਲੋਕਾਂ ਵਲੋਂ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਜਿਸ ਦਾ ਨਤੀਜਾ ਕੋਰੋਨਾ ਦੇ ਕੇਸ ਵਧਣਾ ਹੈ। ਸੂਬਾ ਸਰਕਾਰ ਦੀ ਲੋਕਾਂ ਨੂੰ ਅਪੀਲ ਹੈ ਕਿ ਉਹ ਬਿਨਾਂ ਮਾਸਕ ਤੋਂ ਘਰ ਤੋਂ ਬਾਹਰ ਨਾ ਨਿਕਲਣ ਅਤੇ ਸਮਾਜਿਕ ਦੂਰੀ ਵਰਗੇ ਨਿਯਮਾਂ ਦੀ ਪਾਲਣਾ ਵੀ ਕਰਦੇ ਰਹਿਣ ਤਾਂ ਹੀ ਇਸ ਖਤਰਨਾਕ ਵਾਇਰਸ ਤੋਂ ਅਸੀਂ ਆਪਣਾ ਬਚਾਅ ਕਰ ਸਕਦੇ ਹਾਂ।