Congress party will : ਨਵੇਂ ਨਿਯੁਕਤ ਹੋਏ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਬੰਸ ਸਿੰਘ ਰੋਮਾਣਾ ਨੇ ਕਿਹਾ ਹੈ ਕਿ ਉਹ ਨੌਜਵਾਨਾਂ ਨਾਲ ਰਾਬਤਾ ਕਾਇਮ ਕਰਦਿਆਂ ਕਾਂਗਰਸ ਪਾਰਟੀ ਦੇ ਝੂਠੇ ਵਾਅਦਿਆਂ ਅਤੇ ਇਸਦੇ ਮਾਫੀਆ ਦਾ ਪਰਦਾਫਾਸ਼ ਕਰਨਗੇ ਤੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਬੂਥ ਪੱਧਰ ‘ਤੇ ਕੰਮ ਕਰਦਿਆਂ ਸ਼੍ਰੋਮਣੀਅਕਾਲੀ ਦਲ ਨੂੰ ਮਜ਼ਬੂਤ ਕਰਨਗੇ। ਉਨ੍ਹਾਂ ‘ਤੇ ਵਿਸ਼ਵਾਸ ਪ੍ਰਗਟਾਉਣ ਲਈ ਪਾਰਟੀ ਦਾ ਧੰਨਵਾਦ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਨੌਜਵਾਨਾਂ ਦਾ ਕਾਂਗਰਸ ਪਾਰਟੀ ਤੇ ਇਸ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਕਿਉਂਕਿ ਇਸਨੇ ਉਨ੍ਹਾਂ ਨਾਲ ਝੂਠੇ ਵਾਅਦੇ ਕਰ ਕੇ ਧੋਖਾ ਕੀਤਾ। ਉਨ੍ਹਾਂ ਕਿਹਾ ਕਿ ‘ਘਰ ਘਰ ਨੌਕਰੀ’ ਅਤੇ 2500 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਦੇਣਦੇ ਵਾਅਦੇ ਸਮੇਤ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕਾਂਗਰਸ ਦੇ ਮਾਫੀਆ ਦੀ ਗ੍ਰਿਫਤ ਵਿਚ ਹੈ ਭਾਵੇਂ ਉਹ ਸ਼ਰਾਬ ਮਾਫੀਆ ਹੋਵੇ ਜਾਂ ਰੇਲ ਮਾਫੀਆ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਕੋਲੋਂ ‘ਹਿਸਾਬ’ ਲਿਆ ਜਾਵੇ ਅਤੇ ਪੰਜਾਬ ਦੇ ਨੌਜਵਾਨ ਇਸ ਲਹਿਰ ਵਿਚ ਮੋਹਰੀ ਰੋਲ ਅਦਾ ਕਰਨਗੇ ਤੇ 2022 ਵਿਚ ਕਾਂਗਰਸ ਸਰਕਾਰ ਨੂੰ ਚਲਦਾ ਕਰਨਗੇ।
ਰੋਮਾਣਾ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਦੀ ਜ਼ਰੂਰਤ ਹੈ ਜੋ ਨੌਜਵਾਨਾਂ ਦੀਆਂ ਮੁਸ਼ਕਿਲਾਂ ਸਮਝਦੀ ਹੋਵੇ ਤੇ ਉਨ੍ਹਾਂ ਦੇ ਹੱਲ ਲਈ ਕੰਮ ਕਰਗੇ। ਉਨ੍ਹਾਂ ਕਿਹਾ ਕਿ ਪਰ ਸਾਡੇ ਕੋਲ ਅਜਿਹੀ ਸਰਕਾਰ ਹੈ ਜੋ ਨੌਜਵਾਨਾਂ ਨਾਲ ਵਿਤਕਰਾ ਕਰ ਰਹੀ ਹੈ ਤੇ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇਨਾ ਦੇ ਕੇ ਸੂਬੇ ਵਿਚੋਂ ਬਾਹਰ ਜਾਣ ਲਈ ਮਜਬੂਰ ਕਰ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਕਾਂਗਰਸ ਸਰਕਾਰਨੂੰ ਅੱਗੇ ਹੋ ਕੇ ਟਕਰਾਂਗੇ ਤੇ ਉਸਨੂੰ ਨੌਜਵਾਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਮਜਬੂਰ ਕਰਾਂਗੇ ਨਹੀਂ ਤਾਂ ਫਿਰ ਇਸਨੂੰ ਚਲਦੀ ਕਰਾਂਗੇ। ਜਨਤਕ ਜੀਵਨ ਵਿਚ ਆਉਣਲਈ ਪ੍ਰੇਰਨਾ ਸਰੋਤ ਬਣਨ ਦਾ ਸਿਹਰਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਸਿਰ ਬੰਨਦਿਆਂ ਸ੍ਰੀ ਰੋਮਾਣਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਤੁਰੰਤ ਫੈਸਲੇ ਲੈਣ ਤੇ ਉਨ੍ਹਾਂ ਨੂੰ ਲਾਗੂ ਕਰਨ ਲਈ ਜਾਣੇ ਜਾਂਦੇ ਹਨ ਤੇ ਉਹ ਵੀ ਯੂਥ ਅਕਾਲੀ ਦਲ ਵਿਚ ਇਸੇ ਤਰੀਕੇ ਕੰਮ ਕਰਨ ਦੀਸ਼ੁਰੂਆਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਸ. ਪ੍ਰਕਾਸ਼ ਸਿੰਘ ਬਾਦਲ ਦੀ ਨਿਰਸਵਾਰਥ ਸੇਵਾ ਤੋਂ ਵੀ ਬਹੁਤ ਪ੍ਰਭਾਵਤ ਹਨ ਤੇ ਸ. ਬਾਦਲ ਵੱਲੋਂ ਪ੍ਰਚਾਰੇ ਜਾਂਦੇ ਸਿਧਾਂਤ ਉਨ੍ਹਾਂ ਦੇ ਦਿਲ ਦੇ ਨੇੜੇ ਹਨ।
ਇਕ ਪੋਸਟ ਗਰੈਜੂਏਟ ਤੇ ਪੰਜਾਬ ਦੇ ਕਿਸਾਨਾਂ ਪ੍ਰਤੀ ਸਮਰਪਤ ਰੋਮਾਣਾ ਨੇ ਕਿਸਾਨਾਂ ਦਾ ਕਰਜ਼ਾ ਖਤਮ ਕਰਨ ਲਈ ਕੰਮ ਕਰ ਰਹੇ ਹਨ ਤੇ ਉਨ੍ਹਾਂ ਨੂੰ ਨੌਜਵਾਨਾਂ ਦੇ ਮਸਲੇ ਹੱਲ ਕਰਨ ਤੇ ਉਨ੍ਹਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿਚ ਬਹੁਤ ਦਿਲਚਸਪੀ ਹੈ। ਪਰਮਬੰਸ ਸਿੰਘ ਰੋਮਾਣਾ ਜੋ ਕਿ ਯੂਥ ਅਕਾਲੀ ਦਲ ਦੇ ਛੇਵੇਂ ਪ੍ਰਧਾਨ ਹਨ, ਪਾਰਟੀ ਵਿਚ ਕਈ ਅਹੁਦਿਆਂ ‘ਤੇ ਰਹਿ ਚੁੱਕੇ ਹਨ ਜਦਕਿ ਮੌਜੂਦਾ ਸਮੇਂ ਵਿਚ ਬੁਲਾਰੇ ਵੀ ਹਨ। ਉਨ੍ਹਾਂ ਨੇ ਸ਼ਰਨਜੀਤ ਸਿੰਘ ਢਿੱਲੋਂ ਦੀ ਟੀਮ ਵਿਚ ਮੀਤ ਪ੍ਰਧਾਨ ਵਜੋਂ ਆਪਣੇ ਸਿਆਸੀ ਸਫਰ ਦੀ ਸ਼ੁਰੂਆਤ ਕੀਤੀ ਤੇ ਫਿਰ ਬਿਕਰਮ ਸਿੰਘ ਮਜੀਠੀਆ ਦੇ ਕਾਰਜਕਾਲ ਦੌਰਾਨ ਸੀਨੀਅਰ ਮੀਤ ਪ੍ਰਧਾਨ ਬਣੇ। ਉਹ 2007 ਵਿਚ ਫਰੀਦਕੋਟ ਇੰਪਰੂਮੈਂਟ ਟਰੱਸਟ ਦੇ ਚੇਅਰਮੈਨ ਤੇ 2014 ਵਿਚ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਰਹਿ ਚੁੱਕੇ ਹਨ।