Controversy erupts over : ਸ਼ਹੀਦੀ ਥਾਂ ਜਲਿਆਂਵਾਲਾ ਬਾਗ ‘ਚ 15 ਫਰਵਰੀ ਤੋਂ 20 ਕਰੋੜ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕੰਮਾਂ ਦੌਰਾਨ ਨਵੀਂ ਗੈਲਰੀ ਬਣਾਈ ਜਾ ਰਹੀ ਹੈ ਪਰ ਹੁਣ ਉਥੇ ਦੋ ਔਰਤਾਂ ਦੀ ਅਰਧ ਨਗਨ ਤਸਵੀਰਾਂ ਲਗਾਉਣ ਕਾਰਨ ਵਿਵਾਦ ਖੜ੍ਹਾ ਹੋ ਗਿਆ ਹੈ। ਇਹ ਫੋਟੋਆਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵਲੋਂ ਲੜੀਆਂ ਗਈਆਂ ਲੜਾਈਆਂ ਦੇ ਚਿੱਤਰਾਂ ਹੇਠਾਂ ਲਗਾਈ ਗਈਆਂ ਹਨ। ਇੰਟਰਨੈਸ਼ਨਲ ਸਰਵ ਕੰਬੋਜ ਸਮਾਜ ਨੇ PM ਨੂੰ ਚਿੱਠੀ ਲਿਖ ਕੇ ਇਤਰਾਜ਼ ਜਤਾਉਂਦੇ ਹੋਏ ਕਾਰਵਾਈ ਦੀ ਮੰਗ ਕੀਤੀ ਹੈ।
ਇਨ੍ਹਾਂ ਫੋਟੋਆਂ ਦੇ ਸੱਜੇ ਪਾਸੇ ਦੀਵਾਰ ਦੇ ਉਪਰੀ ਹਿੱਸੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵੱਡੀ ਤਸਵੀਰ ਲਗਾਈ ਗਈ ਹੈ। ਇਸ ਦੇ ਕੁਝ ਇੰਚ ਹੇਠਾਂ ਮਹਾਰਾਜਾ ਰਣਜੀਤ ਸਿੰਘ ਦੀ ਫੋਟੋ ਲਗਾਈ ਗਈ ਹੈ। ਇਸ ਦੇ ਨਾਲ ਹੀ ਬਾਬਾ ਬੰਦਾ ਸਿੰਘ ਬਹਾਦੁਰ ਦਾ ਵੀ ਵੱਡਾ ਸਟੈਚੂ ਸਥਾਪਤ ਕੀਤਾ ਗਿਆ ਹੈ। ਇਸ ਗੈਲਰੀ ਦੇ ਉਪਰਲੇ ਹਿੱਸੇ ਵਿਚ ਸਤਲੁਜ ਸਮੇਤ ਹੋਰ ਪੰਜ ਦਰਿਆਵਾਂ ਦਾ ਜ਼ਿਕਰ ਕੀਤਾ ਗਿਆ ਹੈ। ਇੰਟਰਨੈਸ਼ਨਲ ਸਰਵ ਕੰਬੋਜ ਸਮਾਜ ਨੇ ਜਲਿਆਂਵਾਲਾ ਬਾਗ ਵਿਚ ਸਥਿਤ ਫੋਟੋਆਂ ‘ਤੇ ਇਤਰਾਜ਼ ਪ੍ਰਗਟ ਕੀਤਾ ਹੈ। ਸਮਾਜ ਦੇ ਪ੍ਰਧਾਨ ਸ਼ਿੰਦਰ ਪਾਲ ਸਿੰਘ ਕੰਬੋਜ ਨੇ ਕਿਹਾ ਕਿ ਸ਼ਹੀਦੀ ਥਾਂ ਵਿਚ ਅਜਿਹੀਆਂ ਫੋਟੋਆਂ ਸਥਾਪਤ ਕਰਕੇ ਸ਼ਹੀਦਾਂ ਦਾ ਅਪਮਾਨ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਲਿਖੇ ਪੱਤਰ ਵਿਚ ਜਲਿਆਂਵਾਲਾ ਬਾਗ ਟਰੱਸਟ ਦੇ ਉੱਚ ਅਧਿਕਾਰੀਆਂ ਨੇ ਮੁੱਖ ਪ੍ਰਵੇਸ਼ ਦੁਆਰ ‘ਚ ਸ਼ਹੀਦ ਊਧਮ ਸਿੰਘ ਦੇ ਬੁੱਤ ਦੇ ਅੱਗੇ ਟਿਕਟ ਖਿੜਕੀ ਬਣਾ ਕੇ ਸ਼ਹੀਦ ਦਾ ਅਪਮਾਨ ਕੀਤਾ ਸੀ। ਸੰਸਦ ਮੈਂਬਰ ਸ਼ਵੇਤ ਮਿਲਕ ਨੇ ਕਿਹਾ ਕਿ ਉਨ੍ਹਾਂ ਨੇ ਸ਼ੁੱਕਰਵਾਰ ਨੂੰ ਜਲਿਆਂਵਾਲਾ ਬਾਗ ਦਾ ਦੌਰਾ ਕੀਤਾ ਸੀ ਉਨ੍ਹਾਂ ਦੇ ਧਿਆਨ ਵਿਚ ਇਸ ਪੇਂਟਿੰਗ ਬਾਰੇ ਕੋਈ ਜਾਣਕਾਰੀ ਨਹੀਂ ਆਈ ਫਿਰ ਵੀਉਹ ਮਾਮਲੇ ਦੀ ਜਾਂਚ ਕਰਕਨਗੇ।