Corona came in Moga : ਸੂਬੇ ਦੇ ਜਿਲ੍ਹਾ ਮੋਗਾ ਵਿਖੇ ਕੁਵੈਤ ਤੋਂ ਪਰਤਣ ਵਾਲਾ ਇਕ ਵਿਅਕਤੀ ਕੋਰੋਨਾ ਪਾਜੀਟਿਵ ਪਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਕੁਝ ਦਿਨ ਪਹਿਲਾਂ ਹੀ ਕੁਵੈਤ ਤੋਂ ਵਾਪਸ ਪਰਤਿਆ ਹੈ ਤੇ ਇਹ ਬਾਘਾਪੁਰਾਣਾ ਦੇ ਇਕ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੰਜਾਬ ਵਿਚ ਰੋਜ਼ਾਨਾ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਜਿਲ੍ਹਾ ਮੋਗਾ ਵਿਖੇ ਕੋਰੋਨਾ ਦੇ ਹੁਣ ਤਕ 67 ਕੇਸ ਹੋ ਗਏ ਹਨ ਜਿਨ੍ਹਾਂ ਵਿਚੋਂ 64 ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ।
ਪੰਜਾਬ ਵਿਚ ਅੱਜ ਕੋਰੋਨਾ ਨਾਲ 2 ਮੌਤਾਂ ਹੋਈਆਂ ਹਨ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਆਈਸੋਲੇਸ਼ਨ ਵਾਰਡ ਵਿਚ ਭਰਤੀ ਮਰੀਜਾਂ ਵਿਚੋਂ ਦੋ ਮਰੀਜਾਂ ਦੀ ਮੌਤ ਹੋ ਗਈ ਹੈ। ਇਕ ਮਰੀਜ ਅੰਮ੍ਰਿਤਸਰ ਦਾ ਹੈ ਅਤੇ ਦੂਜਾ ਮਰੀਜ ਤਰਨ ਤਾਰਨ ਦਾ ਨਾਲ ਸੰਬੰਧ ਰੱਖਣ ਵਾਲੇ ਹਨ। ਇਸ ਤੋਂ ਇਲਾਵਾ ਤੀਜੇ ਮਰੀਜ਼ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਪੰਜਾਬ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਰੀਜਾਂ ਦਾ ਅੰਕੜਾ 2400 ਨੂੰ ਪਾਰ ਕਰ ਗਿਆ ਹੈ। ਹੁਣ ਤੱਕ 2043 ਮਰੀਜ਼ ਠੀਕ ਹੋ ਗਏ ਹਨ। ਹੁਣ ਪੰਜਾਬ ਵਿਚ ਐਕਟਿਵ ਕੇਸ 325 ਹਨ। ਪੰਜਾਬ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਗਿਣਤੀ 49 ਹੋ ਗਈ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਵਧਾਨੀਆ ਵਰਤਣ ਲਈ ਅਪੀਲ ਕੀਤੀ ਜਾਂਦੀ ਹੈ।ਕੋਰੋਨਾ ਤੋਂ ਬਚਣ ਲਈ ਮਾਸਕ ਪਾ ਕੇ ਹੀ ਘਰ ਤੋਂ ਬਾਹਰ ਨਿਕਲੋ ਅਤੇ ਸੋਸ਼ਲ ਡਿਸਟੈਂਸਿੰਗ ਦਾ ਵੀ ਖਾਸ ਧਿਆਨ ਰੱਖਣਾ ਚਾਹੀਦਾ ਹੈ।
ਸੂਬੇ ਵਿੱਚ ਕੁੱਲ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ ਵਧ ਕੇ 2510 ਹੋ ਗਈ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਦੱਸਣਾ ਹੈ ਕਿ 39 ਨਵੇਂ ਕੇਸਾਂ ਚੋਂ 8 ਅਜਿਹੇ ਹਨ ਜਿੱਥੇ ਸੰਕਰਮਣ ਦਾ ਸ਼ਿਕਾਰ ਵਿਅਕਤੀ ਦੂਜੇ ਮੁਲਕ ਜਾਂ ਦੂਜੇ ਸੂਬੇ ਤੋਂ ਪੰਜਾਬ ਆਇਆ ਹੈ। ਕਈ ਥਾਂਵਾਂ ‘ਤੇ ਸੰਕਰਮਣ ਦੇ ਸਰੋਤ ਦਾ ਪਤਾ ਨਹੀਂ ਲੱਗ ਸਕਿਆ। ਇਸੇ ਦੌਰਾਨ ਹੁਣ ਤਕ 2043 ਵਿਅਕਤੀਆਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ ਤੇ 49 ਵਿਅਕਤੀ ਕੋਰੋਨਾ ਮੂਹਰੇ ਜ਼ਿੰਦਗੀ ਦੀ ਲੜਾਈ ਹਾਰ ਵੀ ਚੁੱਕੇ ਹਨ।