Corona died for : ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਰੋਜ਼ਾਨਾ ਵੱਡੀ ਗਿਣਤੀ ਵਿਚ ਕੋਰੋਨਾ ਪਾਜੀਟਿਵ ਕੇਸ ਤਾਂ ਸਾਹਮਣੇ ਆ ਹੀ ਰਹੇ ਹਨ ਨਾਲ ਹੀ ਮੌਤਾਂ ਦੀ ਗਿਣਤੀ ਵੀ ਬਹੁਤ ਤੇਜ਼ੀ ਨਾਲ ਵਧ ਰਹੀ ਹੈ। ਅੱਜ ਕੋਰੋਨਾ ਮਹਾਮਾਰੀ ਕਾਰਨ ਤਪਾ ਮੰਡੀ ਦੇ ਇਕ ਜਿਊਲਰ ਦੇ ਪੁੱਤ ਦੀ ਕੋਰੋਨਾ ਕਾਰਨ ਮੌਤ ਹੋ ਗਈ, ਜਿਸ ਨਾਲ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ ਰਜਿੰਦਰ ਸਿੰਘ ਉਰਫ ਹੈਪੀ ਵਜੋਂ ਹੋਈ ਹੈ ਅਤੇ ਉਹ ਗੋਲਡ ਦਾ ਕੰਮ ਕਰਦਾ ਸੀ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਨੂੰ ਕੁਝ ਦਿਨਾਂ ਤੋਂ ਬੁਖਾਰ ਚੜ੍ਹ ਰਿਹਾ ਸੀ ਤੇ ਰਿਪੋਰਟ ਪਾਜੀਟਿਵ ਆਉਣ ਤੋਂ ਬਾਅਦ ਉਸ ਨੂੰ ਦੋ ਦਿਨ ਪਹਿਲਾਂ ਹੀ ਘਰ ਵਿਚ ਏਕਾਂਤਵਾਸ ਕੀਤਾ ਗਿਆ ਸੀ। ਇਹ ਜਾਣਕਾਰੀ SMO ਤਪਾ ਜਸਬੀਰ ਸਿੰਘ ਔਲਖ ਵਲੋਂ ਦਿੱਤੀ ਗਈ ਹੈ। ਰਾਜਿੰਦਰ ਸਿੰਘ ਨੂੰ ਸਾਹ ਲੈਣ ਵਿਚ ਕੁਝ ਮੁਸ਼ਕਲ ਆ ਰਹੀ ਸੀ । ਪਹਿਲਾਂ ਉਸ ਨੂੰ ਮੈਕਸ ਹਸਪਤਾਲ ਬਠਿੰਡਾ ਵਿਖੇ ਪਹੁੰਚਾਇਆ ਗਿਆ ਸੀ ਪਰ ਤਬੀਅਤ ਜ਼ਿਆਦਾ ਖਰਾਬ ਹੋਣ ਕਾਰਨ ਉਸ ਨੂੰ ਪਟਿਆਲਾ ਹਸਪਤਾਲ ਲਿਜਾਇਆ ਗਿਆ ਜਿਥੇ ਉਕਤ ਨੌਜਵਾਨ ਨੇ ਆਖਰੀ ਸਾਹ ਲਏ।
ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵਲੋਂ ਸਾਰਿਆਂ ਨੂੰ ਜਾਗਰੂਕ ਰਹਿਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਇਸ ਵਧਦੇ ਕੋਰੋਨਾ ਵਾਇਰਸ ਨੂੰ ਕੰਟਰੋਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਨਾਂ ਮਾਸਕ ਦੇ ਘਰਾਂ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ ਅਤੇ ਸਮਾਜਿਕ ਦੂਰੀ ਦੀ ਪਾਲਣਾ ਕੀਤੀ ਜਾਵੇ। ਅੱਜ ਬਾਅਦ ਦੁਪਹਿਰ ਤਪਾ ਵਿਖੇ ਵਿਸ਼ੇਸ਼ ਟੀਮ ਵਲੋਂ ਰਜਿੰਦਰ ਸਿੰਘ ਦਾ ਅੰਤਿਮ ਸਸਕਾਰ ਕਰ ਦਿੱਤਾ ਜਾਵੇਗਾ।