Corona rage: 2 : ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਸੂਬੇ ਵਿਚ ਘਟਣ ਦਾ ਨਾਂ ਨਹੀਂ ਲੈ ਰਹੀ। ਅੱਜ ਜਿਲ੍ਹਾ ਜਲੰਧਰ ਵਿਚ ਕੋਰੋਨਾ ਨਾਲ 2 ਹੋਰ ਮੌਤਾਂ ਹੋ ਗਈਆਂ। ਮ੍ਰਿਤਕਾਂ ਦੀ ਪਛਾਣ ਰਾਏਪੁਰ ਰਸੂਲਪੁਰ ਅਤੇ ਸੰਜੇ ਨਗਰ ਨਿਵਾਸੀ ਦੇ ਰੂਪ ਵਿਚ ਹੋਈ ਹੈ। ਦੋਵੇਂ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਸਨ। ਹਾਲਤ ਵਿਗੜਨ ‘ਤੇ ਦੋਵਾਂ ਨੇ ਅੱਜ ਦਮ ਤੋੜ ਦਿੱਤਾ ਤੇ ਕੋਰੋਨਾ ਖਿਲਾਫ ਜੰਗ ਹਾਰ ਗਏ। ਇਸ ਤਰ੍ਹਾਂ ਕੋਰੋਨਾ ਨਾਲ ਜਲੰਧਰ ਵਿਚ ਮਰਨ ਵਾਲਿਆਂ ਦੀ ਗਿਣਤੀ 25 ਤਕ ਪੁੱਜ ਗਈ ਹੈ ਅਤੇ ਪਾਜੀਟਿਵ ਕੇਸਾਂ ਦੀ ਗਿਣਤੀ 1102 ਤਕ ਹੋ ਗਈ ਹੈ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਲਗਭਗ ਪਿਛਲੇ 24 ਘੰਟਿਆਂ ਵਿਚ 27114 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਲਗਾਤਾਰ ਇਨ੍ਹਾਂ ਦੀ ਗਿਣਤੀ ਵਧ ਰਹੀ ਹੈ। ਪੂਰੀ ਦੁਨੀਆ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 8,20,916 ਤਕ ਪੁੱਜ ਗਈ ਹੈ ਤੇ ਤੇ 519 ਲੋਕ ਪਿਛਲੇ 24 ਘੰਟਿਆਂ ਦਰਮਿਆਨ ਕੋਰੋਨਾ ਕਾਰਨ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਪ੍ਰਸ਼ਾਸਨ ਵੀ ਕੋਰੋਨਾ ਪੀੜਤਾਂ ਦੀ ਵਧਦੀ ਗਿਣਤੀ ਨੂੰ ਲੈ ਕੇ ਕਾਫੀ ਚਿੰਤਾ ਵਿਚ ਹੈ ਤੇ ਪ੍ਰਸ਼ਾਸਨ ਵਲੋਂ ਲਗਾਤਾਰ ਐਡਵਾਈਜਰੀ ਜਾਰੀ ਕੀਤੀ ਜਾ ਰਹੀ ਹੈ ਤੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਬਿਨਾਂ ਮਾਸਕ ਤੋਂ ਘਰਾਂ ਤੋਂ ਬਾਹਰ ਨਾ ਨਿਕਲਣ ਤੇ ਕੋਰੋਨਾ ਵਿਰੁੱਧ ਜੰਗ ਵਿਚ ਪ੍ਰਸ਼ਾਸਨ ਦੀ ਪੂਰੀ ਮਦਦ ਕਰਨ।