ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਐਤਵਾਰ ਨੂੰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਹੈ ਕਿ ਸਿਰਸਾ ਡੇਰਾ ਦੇ ਮੁਖੀ ਉਨ੍ਹਾਂ ਦੇ ਸੰਭਾਵੀ ਉੱਤਰਾਧਿਕਾਰੀ ਵਜੋਂ ਕੋਈ ਨਾ ਕੋਈ ਸਾਹਮਣੇ ਆਵੇਗਾ। ਰਾਮ ਰਹੀਮ ਨੇ ਕਿਹਾ ਕਿ ਇਹ ਸਿਰਫ ਮੀਡੀਆ ਦੀਆਂ ਕਿਆਸਅਰਾਈਆਂ ਹਨ।
ਡੇਰਾ ਮੁਖੀ ਨੇ ਕਿਹਾ ਕਿ ਉਹ ਇਸ ਸੰਪਰਦਾ ਦੇ ਮੁਖੀ ਹਨ ਅਤੇ ਰਹਿਣਗੇ, ਜਿਸ ਦੇ ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿਚ ਵੱਡੀ ਗਿਣਤੀ ਵਿਚ ਪੈਰੋਕਾਰ ਹਨ। ਪਿਛਲੇ ਕਈ ਦਿਨਾਂ ਤੋਂ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਪਣੇ ਬਰਨਾਵਾ ਆਸ਼ਰਮ ਤੋਂ ਆਨਲਾਈਨ ਸਤਸੰਗ ਕਰ ਰਹੈ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਇਸ ਵਿੱਚ ਉਨ੍ਹਾਂ ਦੇ ਪ੍ਰੇਮੀਆਂ ਸਮੇਤ ਹਰਿਆਣਾ ਦੇ ਕੁਝ ਭਾਜਪਾ ਆਗੂਆਂ ਨੇ ਸ਼ਮੂਲੀਅਤ ਕੀਤੀ। ਜੀਂਦ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਕ੍ਰਿਸ਼ਨ ਲਾਲ ਮਿੱਢਾ ਨੇ ਹੋਰ ਡੇਰਾ ਸਮਰਥਕਾਂ ਨਾਲ ਆਪਣੇ ਹਲਕੇ ਵਿੱਚ ਇੱਕ ਆਨਲਾਈਨ ਸਤਿਸੰਗ ਵਿੱਚ ਸ਼ਿਰਕਤ ਕੀਤੀ।