ਪੰਜਾਬ ਵਿਚ ਵੱਧ ਰਹੇ ਠੰਢ ਅਤੇ ਧੁੰਦ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਨੇ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਨੂੰ ਸਰਲਤਾ ਨਾਲ ਨਿਭਾਉਣ ਦੇ ਮਕਸਦ ਨਾਲ ਗਰਮ ਅਤੇ ਰੇਨਪ੍ਰੂਫ਼ ਜੈਕਟਾਂ ਮੁਹੱਈਆ ਕਰਵਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। DGP ਯਾਦਵ ਨੇ ਪੁਲਿਸ ਮੁਲਾਜ਼ਮਾਂ ਦੀ ਬਿਹਤਰੀ ਲਈ ਇਹ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਸਟਾਫ਼ ਦੀ ਵੰਡ ਕਰਨ ਲਈ ਪੁਲਿਸ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ।
ਪੰਜਾਬ ‘ਚ PCR ਪੁਲਿਸ ਮੁਲਾਜ਼ਮਾਂ ਨੂੰ ਜੈਕਟਾਂ ਮੁਹੱਈਆ ਕਰਵਾਈਆਂ ਗਈਆਂ ਹਨ ਕਿਉਂਕਿ PCR ਦੇ ਜਵਾਨਾਂ ਨੂੰ ਦਿਨ-ਰਾਤ ਮੋਟਰਸਾਈਕਲਾਂ ‘ਤੇ ਗਸ਼ਤ ਕਰਨੀ ਪੈਂਦੀ ਹੈ। ਪਹਿਲੇ ਪੜਾਅ ਵਿੱਚ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਪੁਲਿਸ ਮੁਲਾਜ਼ਮਾਂ ਦਾ ਮਨੋਬਲ ਉੱਚਾ ਚੁੱਕਣ ਲਈ ਗਰਮ ਅਤੇ ਰੇਨਪ੍ਰੂਫ਼ ਜੈਕਟਾਂ ਦਿੱਤੀਆਂ ਜਾ ਰਹੀਆਂ ਹਨ। ਇਸ ਸਬੰਧੀ DGP ਨੇ ਕਿਹਾ ਕਿ ਇਸ ਨਾਲ ਪੁਲਿਸ ਮੁਲਾਜ਼ਮ ਦੇਰ ਰਾਤ ਤੱਕ ਬਿਨਾਂ ਕਿਸੇ ਰੁਕਾਵਟ ਦੇ ਆਪਣੀ ਡਿਊਟੀ ਨਿਭਾ ਸਕਣਗੇ। ਉਨ੍ਹਾਂ ਵੱਲੋਂ ਜੈਕਟਾਂ ਨੂੰ PCR ਲਈ ਅੱਗੇ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ‘ਬਲੱਡ ਬੈਂਕਾਂ ‘ਚ ਹੋ ਰਹੀ ਧਾਂਦਲੀ ‘ਤੇ ਸਟੇਟਸ ਰਿਪੋਰਟ ਦੇਵੇ ਪੰਜਾਬ ਸਰਕਾਰ’ : ਹਾਈਕੋਰਟ
DGP ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਦੀ ਭਲਾਈ ਲਈ ਆਉਣ ਵਾਲੇ ਦਿਨਾਂ ਵਿੱਚ ਕੁਝ ਹੋਰ ਅਜਿਹੇ ਅਹਿਮ ਕਦਮ ਚੁੱਕੇ ਜਾਣਗੇ ਤਾਂ ਜੋ ਪੁਲਿਸ ਮੁਲਾਜ਼ਮਾਂ ਦੇ ਕੰਮਕਾਜ ਵਿੱਚ ਸੁਧਾਰ ਹੋ ਸਕੇ। ਪੁਲਿਸ ਮੁਲਾਜ਼ਮ ਆਪਣੀ ਡਿਊਟੀ ਹੋਰ ਵੀ ਉਤਸ਼ਾਹ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਤੋਂ ਮੁਕਤ ਕਰਨ ਲਈ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਇਹ ਕਦਮ ਚੁੱਕੇ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: