Died at Shahkot Hospital : ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਜਿਲ੍ਹਾ ਜਲੰਧਰ ਤੋਂ ਬੁਰੀ ਖਬਰ ਆਈ ਹੈ ਜਿਥੇ 86 ਸਾਲਾ ਵਿਅਕਤੀ ਦੀ ਅੱਜ ਕੋਰੋਨਾ ਨਾਲ ਮੌਤ ਹੋ ਗਈ। ਵਿਅਕਤੀ ਦਾ ਇਲਾਜ ਆਈ. ਐੱਮ. ਏ. ਸ਼ਾਹਕੋਟ ਦੇ ਹਸਪਤਾਲ ਵਿਚ ਚੱਲ ਰਿਹਾ ਹੈ ਤੇ ਅਚਾਨਕ ਤਬੀਅਤ ਖਰਾਬ ਹੋਣ ਕਾਰਨ ਉਸ ਦੀ ਮੌਤ ਹੋ ਗਈ। ਇਸ ਤਰ੍ਹਾਂ ਜਲੰਧਰ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 10 ਹੋ ਗਈ ਹੈ ਤੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਕੋਰੋਨਾ ਦੇ ਕੇਸ ਵੀ ਵਧ ਰਹੇ ਹਨ, ਜਿਸ ਕਾਰਨ ਪ੍ਰਸ਼ਾਸਨ ਚਿੰਤਤ ਹੈ ਤੇ ਲੋਕਾਂ ਵਿਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਅੱਜ ਜਿਸ ਵਿਅਕਤੀ ਦੀ ਮੌਤ ਸ਼ਾਹਕੋਟ ਦੇ ਆਈ. ਐੱਮ. ਏ. ਹਸਪਤਾਲ ਵਿਚ ਹੋਈ ਹੈ, ਉਸ ਦੀ ਰਿਪੋਰਟ ਅੱਜ ਹੀ ਕੋਰੋਨਾ ਪਾਜੀਟਿਵ ਪਾਈ ਗਈ ਸੀ। ਉਸ ਦਾ ਕਾਫੀ ਦਿਨਾਂ ਤੋਂ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਦੋ ਦਿਨ ਪਹਿਲਾਂ ਵੀ ਅੰਮ੍ਰਿਤਸਰ ਵਿਖੇ 6 ਸਾਲਾ ਬੱਚੀ ਸਮੇਤ 2 ਮੌਤਾਂ ਹੋਈਆਂ ਸਨ। ਇਸ ਤਰ੍ਹਾਂ ਸੂਬੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਰੋਜ਼ਾਨਾ ਵਧ ਰਹੀ ਹੈ। ਇਸ ਤਰ੍ਹਾਂ ਸੂਬੇ ਵਿਚ ਖਤਰਨਾਕ ਵਾਇਰਸ ਨਾਲ 56 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪੰਜਾਬ ਵਿਚ ਕੋਰੋਨਾ ਵਾਇਰਸ ਤੇਜ਼ੀ ਨਾਲ ਵਧਣ ਲੱਗਾ ਹੈ। ਮੰਗਲਵਾਰ ਨੂੰ ਸੂਬੇ ਵਿਚ ਇਹ ਮਹਾਮਾਰੀ ਦਾ ਸ਼ਿਕਾਰ ਹੋਏ 71 ਨਵੇਂ ਕੇਸ ਸਾਹਮਣੇ ਆਏ। ਇਸ ਤਰ੍ਹਾਂ ਬੀਤੇ 24 ਘੰਟੇ ਦੌਰਾਨ ਸੂਬੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 2734 ਹੋ ਗਈ ਹੈ। ਸੂਬੇ ਵਿਚ 39 ਹੋਰ ਰੀਜ਼ਾਂ ਦੇ ਠੀਕ ਹੋਣ ਨਾਲ ਇਸ ਮਹਾਮਾਰੀ ਨੂੰ ਹਰਾਉਣ ਵਾਲਿਆਂ ਦੀ ਗਿਣਤੀ 2167 ਪਹੁੰਚ ਗਈ ਹੈ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਸੂਬੇ ਵਿਚ ਹੁਣ ਤਕ 136343 ਲੋਕਾਂ ਦੇ ਸੈਂਪਲ ਲਏ ਗਏ ਹਨ। ਪੰਜਾਬ ਦੇ ਵੱਖ-ਵੱਖ ਹਸਪਤਾਲਾਂ ਵਿਚ ਇਸ ਸਮੇਂ 497 ਲੋਕਾਂ ਦਾ ਇਲਾਜ ਚੱਲ ਰਿਹਾ ਹੈ।