Discussed important issues : ਮੁੱਖ ਮੰਤਰੀ ਨੇ ਦੱਸਿਆ ਕਿ ਆਉਣ ਵਾਲੇ ਸਮੇਂ ‘ਚ ਸਰਕਾਰੀ ਵਿਭਾਗਾਂ ‘ਚ 1 ਲੱਖ ਨਵੀਆਂ ਭਰਤੀਆਂ ਕੀਤੀਆਂ ਜਾਣਗੀਆਂ। ਇਸ ‘ਚੋਂ 50,000 ਅਹੁਦਿਆਂ ‘ਤੇ ਭਰਤੀ ਦਾ ਪ੍ਰਸਤਾਵ ਜਲਦ ਹੀ ਮੰਤਰੀ ਮੰਡਲ ‘ਚ ਪੇਸ਼ ਕੀਤਾ ਜਾਵੇਗਾ ਜਦੋਂ ਕਿ ਬਾਕੀ ਬਚੇ 50,000 ਅਹੁਦੇ ਅਗਲੇ ਸਾਲ ਭਰੇ ਜਾਣਗੇ। ਕੈਪਟਨ ਨੇ ਆਪਣੇ ਫੇਸਬੁੱਕ ਪ੍ਰੋਗਰਾਮ ‘ਚ ਸਵਾਲਾਂ ਦੇ ਜਵਾਬ ਦੌਰਾਨ ਇਹ ਗੱਲ ਕਹੀ। ਇਸ ਮੌਕੇ ਮੁੱਖ ਮੰਤਰੀ ਨੇ ਛੋਟੀ ਟਰਾਂਸਪੋਰਟ ਕੰਪਨੀਆਂ ਦੇ ਡਰਾਈਵਰਾਂ ਦੀ ਅਪੀਲ ਦਾ ਜਵਾਬ ਦਿੰਦੇ ਹੋਏ ਭਰੋਸਾ ਦਿੱਤਾ ਕਿ ਉਨ੍ਹਾਂ ਨੇ ਡੀ. ਸੀ. ਰੇਟਾਂ ਮੁਤਾਬਕ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਵਾਹਨ ਲੌਕਡਾਊਨ ਦੇ ਪ੍ਰਭਾਵ ਕਾਰਨ ਕਿਲੋਮੀਟਰ ਸਕੀਮ ਅਧੀਨ ਨਹੀਂ ਚੱਲ ਰਹੇ ਸਨ ਉਨ੍ਹਾਂ ਨੂੰ ਇਹ ਸਹੂਲਤ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਫਾਜ਼ਿਲਕਾ ਨਿਵਾਸੀ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਭਾਰੀ ਮੀਂਹ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਫਾਜ਼ਿਲਕਾ, ਫਿਰੋਜ਼ਪੁਰ ਤੇ ਬਠਿੰਡਾ ‘ਚ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਸ਼ੁਰੂ ਕਰ ਦਿੱਤੀ ਹੈ ਤੇ ਗਿਰਦਾਵਰੀ ਮੁਤਾਬਕ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਫਸਲੀ ਬੀਮੇ ਸਬੰਧੀ ਹੁਸ਼ਿਆਰਪੁਰ ਦੇ ਨਿਵਾਸੀ ਨੇ ਇੱਕ ਸਵਾਲ ਦੇ ਜਵਾਬ ‘ਚ ਕੈਪਟਨ ਨੂੰ ਕਿਹਾ ਕਿ ਸਾਲ 2016 ‘ਚ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ‘ਚ ਪੰਜਾਬ ਸ਼ਾਮਲ ਨਹੀਂ ਹੋਇਆ ਸੀ ਕਿਉਂਕਿ ਉਸ ਦੇ ਨਿਯਮ ਤੇ ਸ਼ਰਤਾਂ ਸੂਬੇ ਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਸਹੀ ਨਹੀਂ ਸਨ। ਅਸੀਂ ਆਪਣੀ ਯੋਜਨਾ ਤਿਆਰ ਕਰ ਰਹੇ ਹਾਂ। ਉਨ੍ਹਾਂ ਦੱਸਿਆ ਕਿ ਸੂਬੇ ‘ਚ ਕਿਸਾਨਾਂ ਨੂੰ ਪ੍ਰਤੀ ਏਕੜ 12,000 ਰੁਪਏ ਮਆਵਜ਼ਾ ਦਿੱਤਾ ਜਾ ਰਿਹਾ ਹੈ ਜਦੋਂ ਕਿ ਕੇਂਦਰ ਸਕਰਾਰ ਵੱਲੋਂ ਡਿਜਾਸਟਰ ਰਿਸਪਾਂਸ ਫੰਡ ਅਧੀਨ 5400 ਰੁਪਏ ਦਿੱਤੇ ਜਾ ਰਹੇ ਹਨ।
ਅਮਰਿੰਦਰ ਸਿੰਘ ਨੇ ਅਬੋਹਰ ‘ਚ ਸਾਫ-ਸਫਾਈ ਦੇ ਪੱਧਰ ‘ਚ ਸੁਧਾਰ ਲਈ ਚੁੱਕੇ ਜਾ ਰਹੇ ਕਦਮਾਂ ਦੀ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਸਵੱਛਤਾ ਅਤੇ ਸਾਫ-ਸਫਾਈ ਲਈ ਇੱਕ ‘ਚੋਖੋ ਅਬੋਹਰ’ ਨਾਂ ਦਾ ਪ੍ਰਾਜੈਕਟ ਨੂੰ ਸੂਬਾ ਸਰਕਾਰ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ। ਇਸ ਲਈ ਫੰਡ ਭੇਜ ਦਿੱਤੇ ਗਏ ਹਨ ਤੇ ਟੈਂਡਰ ਮੰਗੇ ਗਏ ਹਨ। ਇਸ ਤੋਂ ਇਲਾਵਾ ਘਰ-ਘਰ ਜਾ ਕੇ ਕੂੜਾ ਇਕੱਠਾ ਕਰਨ ਲਈ 70 ਰਿਕਸ਼ਾ ਅਤੇ 25 ਆਟੋ ਰਿਕਸ਼ਾ ਦੀ ਖਰੀਦ ਕੀਤੀ ਜਾ ਰਹੀ ਹੈ। ਕੂੜਾ ਕਰਕਟ ਨੂੰ ਕੰਪੋਸਟ ‘ਚ ਬਦਲਣ ਲਈ ਕੰਪੋਸਟ ਪਿਟ ਬਣਾਏ ਜਾ ਰਹੇ ਹਨ।