During the ‘Question : ‘ਕੈਪਟਨ ਨੂੰ ਸਵਾਲ’ ਦੇ 14ਵੇਂ ਐਡੀਸ਼ਨ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਤੜਾਂ ਇਲਾਕੇ ‘ਚ ਪਬਲਿਕ ਲਾਇਬਰੇਰੀ ਖੋਲ੍ਹਣ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਸਕੂਲ ਸਿੱਖਿਆ ਵਿਭਾਗ ਨੂੰ ਕਿਹਾ ਜਾਵੇਗਾ। ਉਨ੍ਹਾਂ ਇਹ ਐਲਾਨ ਮਿਸ਼ਨ ਫਤਿਹ ਪ੍ਰੋਗਰਾਮ ਦੌਰਾਨ ਫੇਸਬੁੱਕ ‘ਤੇ ਲਾਈਵ ਹੋ ਕੇ ਕੀਤਾ।
ਜਿਲ੍ਹਾ ਪਟਿਆਲਾ ਵਿਖੇ ਰਹਿਣ ਵਾਲੇ ਗੈਰੀ ਸਿੰਘ ਨੇ ਕਿਹਾ ਕਿ ਪਾਤੜਾਂ ਵਿਖੇ ਪਬਲਿਕ ਲਾਇਬ੍ਰੇਰੀ ਨਾ ਹੋਣ ਕਾਰਨ ਉਥੋਂ ਦੇ ਵਿਦਿਆਰਥੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਨ੍ਹਾਂ ਨੂੰ ਕੰਪੀਟੀਸ਼ਨ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਾਸਤੇ ਪਟਿਆਲਾ ਜਾਣਾ ਪੈਂਦਾ ਹੈ। ਇਸ ਲਈਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਜਲਦ ਹੀ ਇਸ ਸਮੱਸਿਆ ਦਾ ਹੱਲ ਲੱਭਿਆ ਜਾਵੇ ਅਤੇ ਸਿੱਖਿਆ ਵਿਭਾਗ ਨੂੰ ਤਜਵੀਜ਼ ਦੇ ਆਧਾਰ ‘ਤੇ ਪਾਤੜਾਂ ਵਿਖੇ ਲਾਇਬ੍ਰੇਰੀ ਖੋਲ੍ਹਣ ਲਈ ਕਿਹਾ ਜਾਵੇ। ਇਸੇ ਤਰ੍ਹਾਂ ਇਸੇ ਤਰ੍ਹਾਂ ਹੀ ਪਟਿਆਲਾ ਦੇ ਵਿਲੀਅਮ ਜੀਤ ਸਿੰਘ ਵੱਲੋਂ ਐਸ.ਐਸ.ਐਸ. ਬੋਰਡ ਵੱਲੋਂ ਪਟਵਾਰੀਆਂ ਦੀਆਂ ਅਸਾਮੀਆਂ ਦੀ ਭਰਤੀ ਸਬੰਧੀਂ ਇਸ਼ਤਿਹਾਰ ਜਾਰੀ ਨਾ ਹੋਣ ਬਾਰੇ ਕੀਤੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਨੇ ਫੈਸਲਾ ਕੀਤਾ ਸੀ ਕਿ ਅਗਲੀ ਭਰਤੀ ਕੇਂਦਰੀ ਸਕੇਲਾਂ ‘ਤੇ ਹੋਵੇਗੀ, ਜਿਸ ਕਰਕੇ ਇਸ ‘ਚ ਦੇਰੀ ਹੋਈ ਹੈ, ਹੁਣ ਇਸ ਲਈ ਨਵੇਂ ਨਿਯਮ ਬਣ ਰਹੇ ਹਨ, ਜਿਨ੍ਹਾਂ ਨੂੰ ਜਲਦੀ ਹੀ ਐਸ.ਐਸ.ਐਸ. ਬੋਰਡ ਨੂੰ ਭੇਜਕੇ ਨਵੀਂ ਭਰਤੀ ਦਾ ਜਲਦੀ ਹੀ ਐਲਾਨ ਕੀਤਾ ਜਾਵੇਗਾ।
ਕੈਪਟਨ ਨੂੰ ਸਵਾਲ ਪ੍ਰੋਗਰਾਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਕਾਰਨ ਸੂਬੇ ਵਿਚ ਵਧ ਰਹੀਆਂ ਮੌਤਾਂ ‘ਤੇ ਚਿੰਤਾ ਜ਼ਾਹਿਰ ਕੀਤੀ ਤੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਕੀ ਨਿਯਮਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਪਬਲਿਕ ਪਲੇਸ ‘ਤੇ ਨਾ ਥੁੱਕਣ, ਮਾਸਕ ਪਾ ਕੇ ਹੀ ਘਰਾਂ ਤੋਂ ਬਾਹਰ ਨਿਕਲਣ, ਸੋਸ਼ਲ ਡਿਸਟੈਂਸਿੰਗ ਦਾ ਪਾਲਣ ਕਾਰਨ।