Duties of teachers : ਫਗਵਾੜਾ ਪ੍ਰਸ਼ਾਸਨ ਨੇ ਹੁਣ ਅਧਿਆਪਕਾਂ ਦੀਆਂ ਡਿਊਟੀਆਂ ਪੁਲਿਸ ਦੇ ਵੱਖ-ਵੱਖ ਨਾਕਿਆਂ ਉਤੇ ਲਗਾਉਣ ਦੇ ਹੁਕਮ ਦਿੱਤੇ ਹਨ। ਪ੍ਰਸ਼ਾਸਨ ਨੇ ਹੁਣ ਇਨ੍ਹਾਂ ਅਧਿਆਪਕਾਂ ਨੂੰ ਗੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਪੁਲਿਸ ਨਾਕਿਆਂ ਉਤੇ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ।
ਇਹ ਡਿਊਟੀ ਰਾਤ 9:00 ਤੋਂ 1:00 ਤੱਕ ਲਗਾਈ ਗਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਧਿਆਪਕਾਂ ਦੀਆਂ ਡਿਊਟੀਆਂ ਸ਼ਰਾਬ ਦੀ ਫੈਕਟਰੀ ਵਿਚ ਲਗਾ ਦਿੱਤੀਆਂ ਸਨ। ਸ੍ਰੋਮਣੀ ਅਕਾਲੀ ਦਲ ਦੇ ਨੇਤਾ ਦਲਜੀਤ ਚੀਮਾ ਨੇ ਟਵੀਟ ਕਰ ਕੇ ਆਦੇਸ਼ ਦੀ ਸ਼ਖਤ ਨਿੰਦਾ ਕੀਤੀ ਅਤੇ ਤੁਰੰਤ ਇਸ ਹੁਕਮ ਨੂੰ ਵਾਪਸ ਲੈਣ ਨੂੰ ਕਿਹਾ ਹੈ।
ਪੰਜਾਬ ਦੇ ਡੈਮੋਕਰੇਟਿਕ ਟੀਚਰਜ਼ ਫਰੰਟ ਨੇ ਰੇਤੇ ਦੀ ਨਜਾਇਜ਼ ਮਾਇਨਿੰਗ ਰੋਕਣ ਲਈ ਅਧਿਆਪਕਾਂ ਦੀਆਂ ਡਿਊਟੀਆਂ ਲਗਾਉਣ ਨੂੰ ਗਲਤ ਕਰਾਰ ਦਿੱਤਾ ਗਿਆ ਹੈ। ਇਸ ਡਿਊਟੀ ਦੀ ਪੰਜਾਬ ਭਰ ਵਿਚ ਨਿੰਦਾ ਕੀਤੀ ਜਾ ਰਹੀ ਹੈ।