Economic crisis caused : ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬ ਆਰਥਿਕ ਪ੍ਰਬੰਧਨ ਰਾਹੀਂ ਕੋਵਿਡ-19 ਸੰਕਟ ਦੌਰਾਨ ਆਈ ਮੰਦੀ ਵਿਚੋਂ ਬਾਹਰ ਨਿਕਲਣ ਵਿਚ ਸਫਲ ਹੋ ਕੇ ਹੋਰਨਾਂ ਸੂਬਿਆਂ ਲਈ ਵੀ ਇਕ ਮਿਸਾਲ ਸਾਬਤ ਹੋਵੇਗਾ। ਵਿੱਤ ਮੰਤਰੀ ਨੇ ਬਠਿੰਡਾ ਸ਼ਹਿਰ ਜਾ ਕੇ ਉਥੇ ਲੋਕਾਂ ਤੋਂ ਅਰਥਚਾਰੇ ਸਬੰਧੀ ਸੁਝਾਅ ਮੰਗੇ ਅਤੇ ਨਾਲ ਹੀ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਕਣਕ, ਆਲੂ ਦੀ ਮੰਡੀਕਰਨ ਤੋਂ ਦਿਹਾਤੀ ਪੰਜਾਬ ਵਿਚ 32000 ਕਰੋੜ ਰੁਪਏ ਪਹੁੰਚੇ ਹਨ ਅਤੇ ਜਦੋਂ ਇਹ ਰਕਮ ਆਉਂਦੇ ਮਹੀਨਿਆਂ ਵਿਚ ਲੋਕਾਂ ਵਲੋਂ ਖਰਚ ਕੀਤੀ ਜਾਵੇਗੀ ਤਾਂ ਪੰਜਾਬ ਦਾ ਅਰਥਚਾਰ ਮੰਦੀ ਦੇ ਦੌਰ ਵਿਚੋਂ ਨਿਕਲਣਾ ਸ਼ੁਰੂ ਹੋ ਜਾਵੇਗਾ।
ਮਨਪ੍ਰੀਤ ਬਾਦਲ ਨੇ ਕਿਹਾ ਕਿ ਮੁਸ਼ਕਿਲ ਦੀ ਇਸ ਘੜੀ ਵਿਚ ਜੇਕਰ ਅਸੀਂ ਲੋਕ ਦੇ ਹਿੱਤ ਸਬੰਧੀ ਨੀਤੀਆਂ ਬਣਾਉਣਾ ਚਾਹੁੰਦੇ ਹਾਂ ਤਾਂ ਪਹਿਲਾਂ ਸਾਨੂੰ ਉਨ੍ਹਾਂ ਨੂੰ ਮਿਲ ਕੇ ਸਾਹਮਣੇ ਆ ਰਹੀਆਂ ਪ੍ਰੇਸ਼ਾਨੀਆਂ ਬਾਰੇ ਪੁੱਛਣਾ ਹੋਵੇਗਾ ਤੇ ਸੁਝਾਅ ਵੀ ਮੰਗਣੇ ਹੋਣਗੇ ਤਾਂ ਜੋ ਉਸ ਮੁਤਾਬਕ ਨੀਤੀਆਂ ਬਣਾਈਆਂ ਜਾ ਸਕਣ ਅਤੇ ਕੋਰੋਨਾ ਵਾਇਰਸ ਨਾਲ ਪੈਦਾ ਹੋਏ ਸੰਕਟ ਤੋਂ ਸਾਰਿਆਂ ਨੂੰ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਔਖੇ ਸਮੇਂ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਹਰ ਸਮੇਂ ਉਨ੍ਹਾਂ ਦੇ ਨਾਲ ਹੈ। ਇਸੇ ਤਹਿਤ ਸੂਬਾ ਸਰਕਾਰ ਵਲੋਂ ਮਿਸ਼ਨ ਫਤਿਹ ਲਾਂਚ ਕੀਤਾ ਗਿਆ ਹੈ ਤਾਂ ਜੋ ਆਮ ਲੋਕਾਂ ਦੇ ਮਨ ਵਿਚ ਕੋਰੋਨਾ ਵਿਰੁੱਧ ਜੰਗ ਜਿੱਤਣ ਦਾ ਜ਼ਜਬਾ ਪੈਦਾ ਹੋ ਸਕੇ।
ਪਿਛਲੇ 2 ਦਿਨਾਂ ਵਿਚ 23 ਮਰੀਜ਼ ਸਿਹਤਯਾਬ ਹੋਏ ਹਨ। ਜਿਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 17, ਗੁਰਦਾਸਪੁਰ ਤੋਂ 1, ਮੋਹਾਲੀ ਤੋਂ 1 ਅਤੇ ਸੰਗਰੂਰ ਤੋਂ 4 ਮਰੀਜ਼ ਸਿਹਤਯਾਬ ਹੋਏ ਹਨ। ਸੂਬੇ ‘ਚ ਕੁੱਲ 115974 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2515 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 2092 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 373 ਲੋਕ ਐਕਟਿਵ ਮਰੀਜ਼ ਹਨ।