Education department directs : ਜਦੋਂ ਕੋਈ ਵਿਦਿਆਰਥੀ ਇੱਕ ਸਕੂਲ ਛੱਡ ਕੇ ਦੂਜੇ ਸਕੂਲ ‘ਚ ਦਾਖਲਾ ਲੈਂਦਾ ਹੈ ਤਾਂ ਉਸ ਕੋਲੋਂ ਟਰਾਂਸਫਰ ਸਰਟੀਫਿਕੇਟ ਦੀ ਮੰਗ ਕੀਤੀ ਜਾਂਦੀ ਹੈ ਜਿਸ ਕਾਰਨ ਮਾਪਿਆਂ ਨੂੰ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਦੇ ਮੱਦੇਨਜ਼ਰ ਪੰਜਾਬ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ‘ਚ ਦਾਖਲਾ ਲੈਣ ਲਈ ਵਿਦਿਆਰਥੀਆਂ ਨੂੰ ਟਰਾਂਸਫਰ ਸਰਟੀਫਿਕੇਟ ਲਈ ਮਜ਼ਬੂਰ ਨਾ ਕਰਨ ਵਾਸਤੇ ਸਕੂਲ ਮੁਖੀਆਂ ਨੂੰ ਹਦਾਇਤ ਜਾਰੀ ਕਰ ਦਿੱਤੀ ਹੈ। ਇਹ ਜਾਣਕਾਰੀ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਵੱਲੋਂ ਦਿੱਤੀ ਗਈ। ਪਹਿਲਾਂ ਵੀ ਇਸ ਸਬੰਧ ‘ਚ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਲਿਖੇ ਪੱਤਰ ਵਿੱਚ ਇਹ ਹਦਾਇਤਾਂ ਜਾਰੀ ਕੀਤੀਆਂ ਹਨ।
ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਜੇਕਰ ਵਿਦਿਆਰਥੀ ਸਰਕਾਰੀ ਸਕੂਲ ‘ਚ ਟਰਾਂਸਫਰ ਸਰਟੀਫਿਕੇਟ ਦੀ ਬੰਦਿਸ਼ ਨੂੰ ਖਤਮ ਕੀਤਾ ਜਾਵੇ ਤਾਂ ਜੋ ਵਿਦਿਆਰਥੀ ਆਰਾਮ ਨਾਲ ਸਰਕਾਰੀ ਸਕੂਲਾਂ ‘ਚ ਦਾਖਲਾ ਲੈ ਸਕਣ। ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਟਰਾਂਸਫਰ ਸਰਟੀਫਿਕੇਟ ਲਈ ਮਜ਼ਬੂਰ ਨਾ ਕੀਤਾ ਜਾਵੇ ਅਤੇ ਉਨ੍ਹਾਂ ਨੇ ਅਜਿਹੇ ਵਿਦਿਆਰਥੀਆਂ ਨੂੰ ਆਪਣੇ ਪੱਧਰ ’ਤੇ ਦਾਖਲਾ ਦੇਣ ਲਈ ਸਕੂਲ ਮੁਖੀਆਂ ਨੂੰ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਟ੍ਰਾਂਸਫਰ ਸਰਟੀਫਿਕੇਟ ਨਾ ਹੋਣ ਵਾਲੇ ਵਿਦਿਆਰਥੀਆ ਦੇ ਮਾਪਿਆਂ ਤੋਂ ਪੜ੍ਹਾਈ ਦੇ ਸਬੰਧ ਵਿੱਚ ਲਿਖਤੀ ਲੈ ਲਿਆ ਜਾਵੇ ਤੇ ਜੇਕਰ ਕੋਈ ਸਕੂਲ ਟ੍ਰਾਂਸਫਰ ਸਰਟੀਫਿਕੇਟ ਨਹੀਂ ਦਿੰਦਾ ਤਾਂ ਇਸ ਦੀ ਜਾਣਕਾਰੀ ਵੀ ਜਿਲ੍ਹਾ ਅਧਿਕਾਰੀਆਂ ਵੱਲੋਂ ਦਿੱਤੀ ਜਾਣੀ ਚਾਹੀਦੀ ਹੈ।