ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਾਕੀ ਦੀ ਖੇਡ ਨੂੰ ਮੋਹਰੀ ਬਣਾਉਣ ਅਤੇ ਇਸ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। CM ਮਾਨ ਵੱਲੋਂ ਅੱਜ ਵੀਰਵਾਰ ਨੂੰ ਆਪਣੇ ਨਿਵਾਸ ਸਥਾਨ ‘ਤੋਂ ਪੁਰਸ਼ ਹਾਕੀ ਵਿਸ਼ਵ ਕੱਪ ਦੀ ਟਰਾਫੀ ਨਾਲ ਸਵਾਗਤ ਕੀਤਾ ਗਿਆ ਹੈ।
CM ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਹੀ ਹਾਕੀ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੁਨੀਆ ਦਾ ਨਾਂ ਰੌਸ਼ਨ ਕੀਤਾ ਹੈ ,ਜੋ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ। ਪਿਛਲੇ ਸਾਲ ਟੋਕੀਓ ਓਲੰਪਿਕ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਨੇ 41 ਸਾਲਾਂ ਬਾਅਦ ਕੋਈ ਤਗਮਾ ਜਿੱਤਿਆ ਸੀ। ਉਨ੍ਹਾਂ ਦੱਸਿਆ ਕਿ ਜੇਤੂ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਮੇਤ 11 ਖਿਡਾਰੀ ਪੰਜਾਬ ਨਾਲ ਸਬੰਧਤ ਹਨ। ਇਸ ਦੇ ਨਾਲ ਹੀ 1975 ਵਿੱਚ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦੀ ਕਪਤਾਨੀ ਵੀ ਪੰਜਾਬ ਦੇ ਅਜੀਤਪਾਲ ਸਿੰਘ ਕੋਲ ਸੀ।
ਇਹ ਵੀ ਪੜ੍ਹੋ : BSF ਨੂੰ ਮਿਲੀ ਵੱਡੀ ਸਫਲਤਾ, ਪਾਕਿਸਤਾਨੀ ਡਰੋਨ ਤੋਂ 22 ਕਰੋੜ ‘ਤੋਂ ਵੱਧ ਦੀ ਹੈਰੋਇਨ ਬਰਾਮਦ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਗਲੇ ਮਹੀਨੇ ਭਾਰਤ ਦੀ ਮੇਜ਼ਬਾਨੀ ਵਿੱਚ ਹੋਣ ਵਾਲੇ ਹਾਕੀ ਵਿਸ਼ਵ ਕੱਪ ਲਈ ਟੀਮ ਦੇ ਕੈਂਪ ਵਿੱਚ ਜ਼ਿਆਦਾਤਰ ਖਿਡਾਰੀ ਪੰਜਾਬ ਦੇ ਹਨ। ਉਨ੍ਹਾਂ ਕਿਹਾ ਕਿ ਟੀਮ ਵੱਲੋਂ ਜਿੱਤ ਦਾ ਸਫ਼ਰ ਜਾਰੀ ਰੱਖਣ ਦੀ ਲੋੜ ਹੈ ਤਾਂ ਜੋ ਦੇਸ਼ ਨੂੰ ਹੋਰ ਤਮਗੇ ਹਾਸਲ ਹੋ ਸਕਣ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਹਾਕੀ ਦੇ ਸੁਨਹਿਰੀ ਦੌਰ ਨੂੰ ਵਾਪਸ ਲਿਆਉਣ ਲਈ ਵੱਡੇ ਕਦਮ ਚੁੱਕਣ ਜਾ ਰਹੀ ਹੈ। ਇਸ ਦਿਸ਼ਾ ‘ਚ ਖੇਡਾਂ ਨੂੰ ਪ੍ਰਫੁੱਲਤ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੀ ਬਿਮਾਰੀ ਦਾ ਖਾਤਮਾ ਕੀਤਾ ਜਾਵੇਗਾ। ਉਹ ਦਿਨ ਦੂਰ ਨਹੀਂ ਜਦੋਂ ਹਰ ਪੰਜਾਬੀ ਦੇ ਯਤਨਾਂ ਨਾਲ ਹਾਕੀ ਆਪਣੀ ਪੁਰਾਣੀ ਸ਼ਾਨ ਨੂੰ ਬਹਾਲ ਕਰ ਲਵੇਗੀ।
ਵੀਡੀਓ ਲਈ ਕਲਿੱਕ ਕਰੋ -: