ਪੰਜਾਬ ਦੇ ਅੰਮ੍ਰਿਤਸਰ ਅਤੇ ਗੁਰਦਾਸਪੁਰ ‘ਚ ਕੁਝ ਦਿਨ ਪਹਿਲਾਂ ਫਾਈਨਾਂਸ ਕੰਪਨੀ ਨੂੰ ਲੁੱਟਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਬਟਾਲਾ ਪੁਲਿਸ ਨੇ ਰਾਤ ਸਮੇਂ ਘੇਰ ਲਿਆ ਹੈ। ਬਚਾਅ ਲਈ ਲੁਟੇਰਾ ਗਿਰੋਹ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਸੂਚਨਾ ਮੁਤਾਬਕ ਦੋਵਾਂ ਧਿਰਾਂ ਵਿਚਾਲੇ ਕਰੀਬ 30 ਰਾਉਂਡ ਗੋਲੀਬਾਰੀ ਹੋਈ। ਜਿਸ ਵਿੱਚ ਇੱਕ ਕਾਂਸਟੇਬਲ ਜ਼ਖਮੀ ਹੋ ਗਿਆ ਹੈ। ਪਰ ਪੁਲਿਸ ਨੇ ਲੁਟੇਰਾ ਗਿਰੋਹ ਦੇ 2 ਮੈਂਬਰਾਂ ਨੂੰ ਫੜਨ ‘ਚ ਸਫਲਤਾ ਹਾਸਲ ਕੀਤੀ ਹੈ।
ਘਟਨਾ ਵੀਰਵਾਰ-ਸ਼ੁੱਕਰਵਾਰ ਦਰਮਿਆਨੀ ਰਾਤ ਦੀ ਦੱਸੀ ਜਾ ਰਹੀ ਹੈ। ਪੁਲਿਸ ਨੂੰ ਲੁਟੇਰਾ ਗਿਰੋਹ ਦੇ ਚਾਰ ਮੈਂਬਰਾਂ ਸਬੰਧੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕੀਤਾ। ਲੁਟੇਰੇ ਮਜੀਠਾ ਵੱਲ ਭੱਜਣ ਲੱਗੇ। ਪਿੱਛਾ ਕਰਦੇ ਹੋਏ ਪੁਲਿਸ ਦੀ ਟੀਮ ਮਜੀਠਾ ਅਧੀਨ ਪੈਂਦੇ ਪਿੰਡ ਸੰਗਤਪੁਰਾ ਨੇੜੇ ਪਹੁੰਚੀ। ਪੁਲਿਸ ਨੇ 2 ਲੁਟੇਰਿਆਂ ਨੂੰ ਕਾਬੂ ਕਰ ਲਿਆ ਹੈ। ਦੂਜੇ ਪਾਸੇ ਗੈਂਗ ਦੇ ਦੋ ਮੈਂਬਰ ਹਨੇਰੇ ਦਾ ਫਾਇਦਾ ਉਠਾ ਕੇ ਭੱਜਣ ਵਿੱਚ ਕਾਮਯਾਬ ਹੋ ਗਏ।
ਇਸ ਮੁਕਾਬਲੇ ਦੌਰਾਨ ਲੁਟੇਰਾ ਗਿਰੋਹ ਦੇ ਮੈਂਬਰਾਂ ਨੇ ਆਪਣਾ ਬਚਾਅ ਕਰਨ ਲਈ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿੱਚ ਇੱਕ ਕਾਂਸਟੇਬਲ ਜੁਗਰਾਜ ਸਿੰਘ ਨੂੰ ਗੋਲੀ ਲੱਗ ਗਈ। ਜ਼ਖਮੀ ਕਾਂਸਟੇਬਲ ਨੂੰ ਇਲਾਜ ਲਈ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜੁਗਰਾਜ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸਿਫ਼ਾਰਿਸ਼ ਨਹੀਂ ਦਸਤਾਵੇਜ਼ਾਂ ਦੇ ਆਧਾਰ ‘ਤੇ ਬਦਲੇ ਜਾਣਗੇ ਸਰਕਾਰੀ ਸਕੂਲਾਂ ਦੇ ਨਾਂ
ਇਸ ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ ਮੁਲਜ਼ਮ ਗਿਰੋਹ ਅੰਮ੍ਰਿਤਸਰ ਅਤੇ ਗੁਰਦਾਸਪੁਰ ਖੇਤਰ ਵਿੱਚ ਕਾਫੀ ਸਰਗਰਮ ਸੀ। ਮੁਲਜ਼ਮਾਂ ਨੇ ਪਿਛਲੇ ਦਿਨੀਂ ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਇਲਾਕੇ ਵਿੱਚ ਫਾਈਨਾਂਸ ਕੰਪਨੀ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਿਸ ਵੱਲੋਂ ਫੜੇ ਗਏ ਦੋ ਬਦਮਾਸ਼ਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜ਼ਮਾਂ ਦੀ ਮਦਦ ਨਾਲ ਫਰਾਰ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: