Excise department seizesਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਵਿਚ ਸ਼ਾਮਲ ਲੋਕਾਂ ਖਿਲਾਫ ਮੁਹਿੰਮ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਜ਼ਹਿਰੀਲੀ ਸ਼ਰਾਬ ਨਾਲ ਸੂਬੇ ਵਿਚ ਸਵਾ ਸੌ ਤੋਂ ਵਧ ਮੌਤਾਂ ਹੋ ਚੁੱਕੀਆਂ ਹਨ। ਪੰਜਾਬ ਪੁਲਿਸ ਵਲੋਂ ਲਗਾਤਾਰ ਵੱਖ-ਵੱਖ ਥਾਵਾਂ ‘ਤੇ ਛਾਪੇ ਮਾਰ ਕੇ ਨਕਲੀ ਸ਼ਰਾਬ ਤੇ ਲਾਹਣ ਨੂੰ ਬਰਾਮਦ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਆਬਕਾਰੀ ਵਿਭਾਗ ਵਲੋਂ ਟਾਂਡਾ ਪੁਲਿਸ ਨੇ ਪਿੰਡ ਤਲਵੰਡੀ ਡੱਡੀਆਂ ਵਿਖੇ 200 ਲੀਟਰ ਲਾਹਣ ਬਰਾਮਦ ਕੀਤੀ ਹੈ ਪਰ ਹੈਰਾਨਗੀ ਦੀ ਗੱਲ ਹੈ ਕਿ ਲਾਹਣ ਨੂੰ ਉਨ੍ਹਾਂ ਨੇ ਸ਼ਮਸ਼ਾਨਘਾਟ ਅਤੇ ਛੱਪੜ ਵਿਚ ਲੁਕੋ ਕੇ ਰੱਖਿਆ ਹੋਇਆ ਸੀ। ਪੁਲਿਸ ਨੂੰ ਸੂਚਨਾ ਮਿਲਣ ‘ਤੇ ਉਹ ਮੌਕੇ ‘ਤੇ ਪੁੱਜੀ ਅਤੇ ਕਾਰਵਾਈ ਕੀਤੀ।
ਪੁਲਿਸ ਨੂੰ ਮਿਲੀ ਜਾਣਕਾਰੀ ਮੁਤਾਬਕ ਤਲਵੰਡੀ ਡੱਡੀਆਂ ਵਿਖੇ ਨਕਲੀ ਸ਼ਰਾਬ ਤਿਆਰ ਕਰਕੇ ਵੇਚੀ ਜਾਂਦੀ ਹੈ ਜਿਸ ਦੇ ਆਧਾਰ ‘ਤੇ ਪੁਲਿਸ ਵਲੋਂ ਭਾਲ ਕੀਤੀ ਗਈ ਤੇ ਉਨ੍ਹਾਂ ਨੂੰ ਪਿੰਡ ਦੇ ਹੀ ਸ਼ਮਸ਼ਾਨਘਾਟ ਅਤੇ ਛੱਪੜ ਵਿਚ ਲਾਹਣ ਲੁਕੀ ਹੋਈ ਮਿਲੀ। ਉਥੇ ਪੁਲਿਸ ਨੂੰ 200 ਲੀਟਰ ਲਾਹਣ, 4 ਡਰੰਮ ਤੇ ਪਾਇਪਾਂ ਮਿਲੀਆਂ। ਪੁਲਿਸ ਵਲੋਂ ਲਾਹਣ ਨੂੰ ਮੌਕੇ ‘ਤੇ ਨਸ਼ਟ ਕਰ ਦਿੱਤਾ ਗਿਆ ਤੇ ਹੁਣ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਟੀਮ ਵਿਚ DSP ਟਾਂਡਾ ਦਲਜੀਤ ਸਿੰਘ ਖੱਖ ਤੇ ਐਕਸਾਈਜ਼ ਕਮਿਸ਼ਨਰ ਅਵਤਾਰ ਸਿੰਘ ਕੰਗ ਦੀ ਅਗਵਾਈ ਹੇਠ ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ, ਆਬਕਾਰੀ ਵਿਭਾਗ ਦੇ ਇੰਸਪੈਕਟਰ ਤਰਲੋਚਨ ਸਿੰਘ, ਮਨਜੀਤ ਕੌਰ, ਮਹਿੰਦਰ ਸਿੰਘ, ਥਾਣੇਦਾਰ ਸਵਰਨ ਸਿੰਘ ਤੇ ਮੁੱਖ ਸਿਪਾਹੀ ਜਸਪਾਲ ਸਿੰਘ ਆਦਿ ਮੌਕੇ ‘ਤੇ ਮੌਜੂਦ ਸਨ ਜਿਨ੍ਹਾਂ ਵਲੋਂ ਇਹ ਸਾਰੀ ਕਾਰਵਾਈ ਕਰਕੇ 200 ਲੀਟਰ ਲਾਹਣ ਸ਼ਮਸ਼ਾਨਘਾਟ ਤੇ ਛੱਪੜਾਂ ਤੋਂ ਬਰਾਮਦ ਕੀਤੀ ਗਈ।