ਬਠਿੰਡਾ ਦੇ ਇਕ ਕਿਸਾਨ ਵੱਲੋਂ ਆਤਮਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਗੁਰਦੀਪ ਸਿੰਘ ਵਜੋਂ ਹੋਈ ਹੈ ਤੇ ਉਸ ਦੀ ਉਮਰ 35 ਸਾਲ ਦੱਸੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਉਸ ਨੇ ਪੁਲਿਸ ਦੇ ਡਰੋਂ ਇਹ ਖੌਫਨਾਕ ਕਦਮ ਚੁੱਕਿਆ ਹੈ। ਪਰਿਵਾਰ ਵਿਚ ਮ੍ਰਿਤਕ ਦੀ ਮਾਂ, ਪਤਨੀ ਤੇ ਧੀ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕੋਠਾਗੁਰੂ ਪਿੰਡ ਵਿਚ ਰਹਿਣ ਵਾਲੇ ਗੁਰਦੀਪ ਸਿੰਘ ਕੋਲ 6 ਏਕੜ ਜ਼ਮੀਨ ਸੀ। ਇਸੇ ਜ਼ਮੀਨ ‘ਚ ਖੇਤੀਬਾੜੀ ਕਰਕੇ ਉਹ ਆਪਣੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ। ਪਿਛਲੇ ਦਿਨੀਂ ਝੋਨੇ ਦੀ ਕਟਾਈ ਦੇ ਬਾਅਦ ਗੁਰਦੀਪ ਸਿੰਘ ਖੇਤਾਂ ਵਿਚ ਬਚ ਜਾਣ ਵਾਲੀ ਪਰਾਲੀ ਨੂੰ ਟਿਕਾਣੇ ਲਗਾਉਣ ਦਾ ਕੋਈ ਤਰੀਕਾ ਲੱਭ ਰਿਹਾ ਸੀ। ਜਦੋਂ ਆਸ-ਪਾਸ ਦੇ ਇਲਾਕੇ ਵਿਚ ਉਸ ਨੂੰ ਪਰਾਲੀ ਦਾ ਪ੍ਰਬੰਧ ਕਰਨ ਲਾਇਕ ਕੁਝ ਨਹੀਂ ਮਿਲਿਆ ਤਾਂ ਗੁਰਦੀਪ ਸਿੰਘ ਨੂੰ ਮਜਬੂਰੀਵੱਸ ਉਸ ਵਿਚ ਅੱਗ ਲਗਾਉਣ ਦਾ ਫੈਸਲਾ ਕਰਨਾ ਪਿਆ ਕਿਉਂਕਿ ਕਣਕ ਦੀ ਬੀਜਾਈ ਲਈ ਖੇਤਾਂ ਨੂੰ ਜਲਦੀ ਖਾਲੀ ਕਰਨਾ ਜ਼ਰੂਰੀ ਸੀ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ PM ਮੋਦੀ ਨੂੰ 2 ਸਿੱਖ ਵਕੀਲਾਂ ਦੀ ਜੱਜ ਨਿਯੁਕਤੀ ਮਾਮਲੇ ‘ਚ ਸਿੱਧਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਦੀ ਕੀਤੀ ਅਪੀਲ
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਗੁਰਦੀਪ ਸਿੰਘ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾ ਰਿਹਾ ਸੀ ਕਿ ਇਸ ਦਰਮਿਆਨ ਪੁਲਿਸ ਨੇ ਛਾਪਾ ਮਾਰ ਦਿੱਤੀ। ਗੁਰਦੀਪ ਡਰ ਦੇ ਮਾਰੇ ਭੱਜ ਗਿਆ। ਰੇਡ ਦੌਰਾਨ ਪਰਚੇ ਦੇ ਡਰੋਂ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਵਾਲਿਆ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ। ਅਜਿਹੇ ਕਿਸਾਨਾਂ ਖਿਲਾਫ ਐੱਫਆਈਆਰ ਦਰਜ ਕੀਤੀ ਜਾ ਰਹੀ ਹੈ ਤੇ ਜੁਰਮਾਨਾ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ : –