ਕਿਸਾਨ ਅੰਦੋਲਨ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਖਰਾਬ ਹੋ ਗਈ ਹੈ ਜਿਸ ਕਾਰਨ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਸਾਹ ਲੈਣ ਵਿਚ ਦਿੱਕਤ ਹੋ ਰਹੀ ਸੀ ਤੇ ਜਲਨ ਹੋ ਰਹੀ ਸੀ ਤੇ ਬੁਖਾਰ ਵੀ ਆ ਰਿਹਾ ਸੀ। ਫਿਲਹਾਲ ਡਾਕਟਰਾਂ ਵੱਲੋਂ ਉਨ੍ਹਾਂ ਦਾ ਚੈਕਅੱਪ ਕੀਤਾ ਜਾ ਰਿਹਾ ਹੈ। ਡੱਲੇਵਾਲ ਨੂੰ 99 ਬੁਖਾਰ ਪਾਇਆ ਗਿਆ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਭੇਜਿਆ ਜਵਾਬ
ਜ਼ਿਕਰਯੋਗ ਹੈ ਕਿ ਕਿਸਾਨਾਂ ਦਾ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਸੰਘਰਸ਼ ਲਗਾਤਾਰ ਜਾਰੀ ਹੈ। ਕੇਂਦਰ ਦੇ ਨਾਲ ਇਕ ਦੇ ਬਾਅਦ ਇਕ ਲਗਾਤਾਰ ਮੀਟਿੰਗਾਂ ਦਾ ਦੌਰ ਵੀ ਜਾਰੀ ਹੈ ਪਰ ਕੇਂਦਰ ਵੱਲੋਂ ਕੋਈ ਸਕਾਰਾਤਮਕ ਰਵੱਈਆ ਸਾਹਮਣੇ ਨਾ ਆਉਣ ‘ਤੇ ਕਿਸਾਨਾਂ ਨੇ ਸੰਘਰਸ਼ ਤੇਜ਼ ਕਰ ਦਿੱਤਾ ਹੈ। ਪਰ ਅੱਜ ਖਨੌਰੀ ਬਾਰਡਰ ‘ਤੇ 21 ਸਾਲ ਕਿਸਾਨ ਜੋ ਕਿ ਬਠਿੰਡਾ ਦਾ ਰਹਿਣ ਵਾਲਾ ਸੀ, ਦੀ ਮੌਤ ਦੀ ਖਬਰ ਦੇ ਬਾਅਦ ਕਿਸਾਨਾਂ ਵੱਲੋਂ ਦਿੱਲੀ ਕੂਚ ਨੂੰ 2 ਦਿਨਾਂ ਲਈ ਟਾਲ ਦਿੱਤਾ ਗਿਆ ਹੈ।